ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ

ਪਟਿਆਲਾ (ਮਾਲਕ ਸਿੰਘ ਘੁੰਮਣ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਬਲਵੰਤ ਸਿੰਘ ਰਾਜੋਆਣਾ ਨੂੰ ਦੰਦਾਂ ਦੀ ਖਰਾਬੀ ਕਾਰਨ ਇਲਾਜ ਲਈ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ। ਪੁਲਿਸ ਦੀ ਹਾਜ਼ਰੀ ‘ਚ ਪੁੱਛੇ ਜਾਣ ‘ਤੇ ਕਿਹਾ ਕਿ ਮੁਹਾਲੀ ਵਿਚ ਚੱਲ ਰਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏ ਕੌਮੀ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਕਿਸੇ ਨੇ ਉਨ੍ਹਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਜੋ ਸਹੀ ਨਹੀਂ ਹੈ।

[wpadcenter_ad id='4448' align='none']