Sunday, January 19, 2025

ਦਰਬਾਰ ਸਾਹਿਬ ਰਸਤੇ ਤੇ ਹੋਏ ਧਮਾਕੇ ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ,

Date:

ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।Advocate Dhami’s big statement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।Advocate Dhami’s big statement

also read :- ਪੰਜਾਬ ‘ਚ ਪਾਰਾ 40 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ !

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ।Advocate Dhami’s big statement

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...