ਪਟਿਆਲਾ ‘ਚ ਵਾਪਰਿਆ ਦਰਦਨਾਕ ਹਾਦਸਾ,ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਪਟਿਆਲਾ (ਮਾਲਕ ਸਿੰਘ ਘੁੰਮਣ)- ਪਟਿਆਲਾ ਦੇ ਮਹਿੰਦਰਾ ਕਾਲਜ ਦੇ ਨੇੜੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ 19 ਸਾਲ ਦੇ ਨੌਜਵਾਨ ਅਸ਼ੀਸ਼ ਸ਼ਰਮਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਅਸ਼ੀਸ਼ ਸ਼ਰਮਾ 22 ਨੰਬਰ ਫਾਟਕ ਨੇੜੇ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਉਹ 11 ਤੋਂ 12 ਵਜੇ ਦੇ ਕਰੀਬ ਸਕੂਟਰੀ ‘ਤੇ ਆਪਣੇ ਕੰਮ ਤੋਂ ਛੁੱਟੀ ਕਰਕੇ ਘਰ ਵਾਪਿਸ ਆ ਰਿਹਾ ਸੀ। 

ਮਹਿੰਦਰਾ ਕਾਲਜ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ ਦਿੱਤੀ, ਜਿਸ ਵਿੱਚ ਅਸ਼ੀਸ਼ ਦੀ ਮੌਤ ਹੋ ਗਈ। ਹਾਦਸੇ ਦੌਰਾਨ ਮੌਕੇ ‘ਤੇ ਇਕ ਵਿਅਕਤੀ ਵੱਲੋਂ ਜ਼ਖ਼ਮੀ ਹਾਲਤ ਵਿਚ ਅਸ਼ੀਸ਼ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਇਹ ਮੰਗ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

[wpadcenter_ad id='4448' align='none']