ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 16,724 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 16,724 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਪਟਿਆਲਾ (ਮਾਲਕ ਸਿੰਘ ਘੁੰਮਣ ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਬਣਾਈਆਂ ਕੁਲ 106 ਮੰਡੀਆਂ ਵਿਚੋਂ 45 ਮੰਡੀਆਂ ਵਿਚ ਝੋਨੇ ਦੀ ਆਮਦ ਅਤੇ 32 ਮੰਡੀਆਂ ਵਿਚ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨ ਤਕ ਜ਼ਿਲ੍ਹੇ ਦੀਆਂ 45 ਮੰਡੀਆਂ ਵਿਚ ਝੋਨੇ ਦੀ 16724 ਮੀਟਰਿਕ […]

ਪਟਿਆਲਾ (ਮਾਲਕ ਸਿੰਘ ਘੁੰਮਣ ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਬਣਾਈਆਂ ਕੁਲ 106 ਮੰਡੀਆਂ ਵਿਚੋਂ 45 ਮੰਡੀਆਂ ਵਿਚ ਝੋਨੇ ਦੀ ਆਮਦ ਅਤੇ 32 ਮੰਡੀਆਂ ਵਿਚ ਖ਼ਰੀਦ ਸ਼ੁਰੂ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨ ਤਕ ਜ਼ਿਲ੍ਹੇ ਦੀਆਂ 45 ਮੰਡੀਆਂ ਵਿਚ ਝੋਨੇ ਦੀ 16724 ਮੀਟਰਿਕ ਟਨ ਆਮਦ ਹੋਈ ਹੈ ਜਿਸ ਵਿਚੋਂ 12406 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 6830 ਮੀਟਰਿਕ ਟਨ, ਮਾਰਕਫੈਡ ਵੱਲੋਂ 1169 ਮੀਟਰਿਕ ਟਨ, ਪਨਸਪ ਵੱਲੋਂ 2485 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1922 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰਾਂ੍ਹ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।

Tags:

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ