‘ਪਟਿਆਲਾ ਹੈਰੀਟੇਜ ਫੈਸਟੀਵਲ-2023’ : ਕਿਊਆਰ ਕੋਡ ਦੱਸਣਗੇ ਵਿਰਾਸਤੀ ਥਾਵਾਂ ਦਾ ਇਤਿਹਾਸ

ਪਟਿਆਲਾ (ਮਾਲਕ ਸਿੰਘ ਘੁੰਮਣ) : ਸ਼ਾਹੀ ਸ਼ਹਿਰ ਦੇ ਵਿਰਾਸਤੀ ਸਥਾਨਾਂ ਦੇ ਇਤਿਹਾਸ ਬਾਰੇ ਕਿਊਆਰ ਕੋਡ ਜਾਣਕਾਰੀ ਦੇਣਗੇ। ਸ਼ਾਹੀ ਸਮਾਧਾਂ ਤੋਂ ਲੈ ਕੇ ਕਿਲ੍ਹਾ ਮੁਬਾਰਕ ਤਕ ਸਾਰੀਆਂ ਅਹਿਮ ਥਾਂਵਾਂ ਉਤੇ ਨਗਰ ਨਿਗਮ ਵੱਲੋਂ ਕਿਊਆਰ ਕੋਡ ਵਾਲੇ ਬੋਰਡ ਲਗਾ ਦਿੱਤੇ ਗਏ ਹਨ, ਜਿਨ੍ਹਾਂ ਨੂੰ ਫੋਨ ਰਾਹੀਂ ਸਕੈਨ ਕਰਨ ‘ਤੇ ਉਸ ਥਾਂ ਬਾਰੇ ਮੁਢਲੀ ਜਾਣਕਾਰੀ ਪੰਜਾਬੀ ਅਤੇ ਅੰਗਰੇਜੀ ਵਿੱਚ ਪੜ੍ਹੀ ਜਾ ਸਕੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ-2023 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ 12 ਫਰਵਰੀ ਨੂੰ ਸਵੇਰੇ 9 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਣ ਵਾਲੀ ਹੈਰੀਟੇਜ ਵਾਕ (ਵਿਰਾਸਤੀ ਸੈਰ) ਸਾਡੀ ਨੌਜਵਾਨ ਪੀੜ੍ਹੀ ਤੇ ਆਮ ਨਾਗਰਿਕਾਂ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦੀ ਸੈਰ ਕਰਵਾਏਗੀ। 

ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਰੀਟੇਜ ਫੈਸਟੀਵਲ ਅਹਿਮ ਸਾਬਤ ਹੋ ਰਿਹਾ ਹੈ, ਇਸੇ ਤਹਿਤ ਹੀ ਵਿਰਾਸਤੀ ਸੈਰ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਉਲੀਕੀ ਗਈ ਹੈ। ਉਨਾਂ੍ਹ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ, ਬਣਾਉਣ ਦੇ ਲਏ ਗਏ ਸੁਪਨੇ ਨੂੰ ਸਾਕਾਰ ਕਰਨ ਦੇ ਯਤਨਾਂ ਦਾ ਹੀ ਇੱਕ ਹਿੱਸਾ ਹਨ।

[wpadcenter_ad id='4448' align='none']