ਪੰਜਾਬੀ ਭਾਸ਼ਾ ਤੇ ਗੁਰਮੁੱਖੀ ਲਿੱਪੀ ਨੂੰ ਤਰਜੀਹ ਦੇਣ ਲਈ ਪਟਿਆਲਾ ਜ਼ਿਲ੍ਹਾ ਮੋਹਰੀ : ਸਾਕਸ਼ੀ ਸਾਹਨੀ

ਪੰਜਾਬੀ ਭਾਸ਼ਾ ਤੇ ਗੁਰਮੁੱਖੀ ਲਿੱਪੀ ਨੂੰ ਤਰਜੀਹ ਦੇਣ ਲਈ ਪਟਿਆਲਾ ਜ਼ਿਲ੍ਹਾ ਮੋਹਰੀ : ਸਾਕਸ਼ੀ ਸਾਹਨੀ

ਪਟਿਆਲਾ (ਮਾਲਕ ਸਿੰਘ ਘੁੰਮਣ): ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਸਰਕਾਰੀ ਦਫ਼ਤਰਾਂ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਧੇਰੇ ਮਹੱਤਤਾ ਦੇਣ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਇਸ ਲਈ ਜ਼ਿਲ੍ਹਾ […]

ਪਟਿਆਲਾ (ਮਾਲਕ ਸਿੰਘ ਘੁੰਮਣ): ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਸਰਕਾਰੀ ਦਫ਼ਤਰਾਂ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਧੇਰੇ ਮਹੱਤਤਾ ਦੇਣ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਨੂੰ ਵੱਧ ਤਰਜੀਹ ਤਾਂ ਦਿੱਤੀ ਜਾ ਰਹੀ ਹੈ ਪਰੰਤੂ ਬਾਕੀ ਭਾਸ਼ਾਵਾਂ ਨੂੰ ਵੀ ਬਣਦਾ ਸਤਿਕਾਰ ਦਿੱਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਕਰਵਾਈ ਗਈ ਹੈਰੀਟੇਜ ਵਾਕ ਦੇ ਰਸਤੇ ਸ਼ਾਹੀ ਸਮਾਧਾਂ ਤੋਂ ਲੈ ਕੇ ਕਿਲ੍ਹਾ ਮੁਬਾਰਕ ਤਕ ਸਾਰੀਆਂ ਅਹਿਮ ਥਾਵਾਂ ‘ਤੇ ਨਗਰ ਨਿਗਮ ਵੱਲੋਂ ਲਗਾਏ ਗਏ ਕਿਊਆਰ ਕੋਡ ਵਾਲੇ ਬੋਰਡਾਂ ਨੂੰ ਫੋਨ ਰਾਹੀਂ ਸਕੈਨ ਕਰਨ ‘ਤੇ ਉਸ ਥਾਂ ਬਾਰੇ ਮੁਢਲੀ ਜਾਣਕਾਰੀ ਪੰਜਾਬੀ ਭਾਸ਼ਾ ਵਿਚ ਵੀ ਉਪਲਬਧ ਹੈ ਜਦਕਿ ਇਸ ਨੂੰ ਪੰਜਾਬੀ ਨਾ ਜਾਨਣ ਵਾਲਿਆਂ ਲਈ ਅੰਗਰੇਜ਼ੀ ਵਿਚ ਲਿਖਿਆ ਗਿਆ ਹੈ।

ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਰਾਫਟ ਮੇਲਾ ਰੰਗਲਾ ਪੰਜਾਬ ‘ਚ ਇਕੱਲੇ ਪੰਜਾਬ ਤੋਂ ਹੀ ਨਹੀਂ ਬਲਕਿ ਦੇਸ਼ ਦੇ ਦੂਜੇ ਰਾਜਾਂ ਦੇ ਦਸਤਕਾਰਾਂ ਤੇ ਕਲਾਕਾਰਾਂ ਸਮੇਤ ਬਾਹਰਲੇ ਮੁਲਕਾਂ ਦੇ ਵੀ ਦਸਤਕਾਰ ਪੁੱਜ ਰਹੇ ਹਨ, ਇਸ ਲਈ ਸ਼ੀਸ਼ ਮਹਿਲ ਵਿਖੇ ਪੰਜਾਬੀ ਦੇ ਨਾਲ-ਨਾਲ ਅੰਗਰੇਜੀ ਭਾਸ਼ਾ ‘ਚ ਵੀ ਕੁਝ ਬੋਰਡ ਲਗਾਏ ਗਏ ਹਨ ਤਾਂ ਕਿ ਬਾਹਰੋਂ ਆਉਣ ਵਾਲਿਆਂ ਨੂੰ ਕੋਈ ਮੁਸ਼ਕਿਲ ਨਾ ਆਵੇ।

Tags:

Related Posts

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ