ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ.ਇੰਦਰਬੀਰ ਸਿੰਘ ਨਿੱਜਰ

Date:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਦੇ ਬਜਟ ਵਿੱਚ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ 6,596 ਕਰੋੜ ਰੁਪਏ ਦਾ ਉਪਬੰਧ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੁਤ ਲਈ 1149 ਕਰੋੜ ਰੁਪਏ,  ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ 425 ਕਰੋੜ ਰੁਪਏ, ਸਤਹੀ ਜਲ ਸਪਲਾਈ (ਲੁਧਿਆਣਾ ਅਤੇ ਅੰਮ੍ਰਿਤਸਰ) ਲਈ 460 ਕਰੋੜ ਰੁਪਏ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ) ਲਈ 412 ਕਰੋੜ ਰੁਪਏ, ਪੰਜਾਬ ਮਿਊਂਸਪਲ ਡਿਵੈਲਪਮੈਂਟ ਫੰਡ ਲਈ 250 ਕਰੋੜ ਰੁਪਏ ਅਤੇ ਮੌਜੂਦਾ ਬੀ.ਆਰ.ਟੀ.ਐਸ ਅੰਮ੍ਰਿਤਸਰ ਦੇ ਮਜ਼ਬੂਤੀਕਰਨ ਲਈ 5 ਕਰੋੜ ਰੁਪਏ ਰੱਖੇ ਗਏ ਹਨ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਹ ਬਜਟ ਪੰਜਾਬ ਦੀ ਨੁਹਾਰ ਬਦਲੇਗਾ ਅਤੇ ਪੰਜਾਬ ਮੁੜ “ਰੰਗਲਾ ਪੰਜਾਬ” ਬਣੇਗਾ। ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਇਸ ਬਜਟ ਵਿੱਚ ਸਿਹਤ, ਸਿੱਖਿਆ, ਉਦਯੋਗ, ਬਿਜਲੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਦੀ ਤਰੱਕੀ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਅਪਗ੍ਰਡੇਸ਼ਨ ਲਈ ਵੀ ਲਾਭਦਾਇਕ ਸਿੱਧ ਹੋਵੇਗਾ।

Also Read : ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...