Thursday, January 9, 2025

ਵਿਆਹ ਦੇ ਬੰਧਨ ‘ਚ ਬੱਝੀ MLA ਨਰਿੰਦਰ ਕੌਰ ਭਰਾਜ, ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਹੋਈਆਂ ਰਸਮਾਂ

Date:

ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਉਹ ਸਭ ਤੋਂ ਛੋਟੀ ਉਮਰ ਦੇ MLA ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਇਆ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪਟਿਆਲਾ ਬਾਵਾ ਪੂਰਨ ਦਾਸ ਡੇਰੇ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ (29) ਨਾਲ ਲਾਵਾਂ ਲਈਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਅਸ਼ੀਰਵਾਦ ਦਿੱਤਾ। ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ‘ਆਪ’ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰ ਵੀ ਕਾਫੀ ਸਮੇਂ ਤੋਂ ਨੇੜੇ ਹਨ।

ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਿੰਡ ਜੱਦੀ ਘਰ ਅਤੇ ਸੰਗਰੂਰ ਦੀ ਕੋਠੀ ਵਿਚ ਸੁੰਨ੍ਹ ਪੈ ਗਈ। ਵਿਆਹ ਦੀਆਂ ਤਿਆਰੀਆਂ ਲਈ ਪਰਿਵਾਰਕ ਮੈਂਬਰ ਪਟਿਆਲਾ ਵਿਚ ਹੀ ਮੌਜੂਦ ਰਹੇ। ਪਿੰਡ ਦੇ ਬਹੁਤੇ ਲੋਕਾਂ ਨੂੰ ਵਿਆਹ ਬਾਰੇ ਕੋਈ ਪਤਾ ਨਹੀਂ ਸੀ। ਦੋਵਾਂ ਦੇ ਵਿਆਹ ਬਾਰੇ ਪਿੰਡ ਵਾਸੀਆਂ ਨੂੰ ਮੀਡੀਆ ਰਾਹੀਂ ਪਤਾ ਲੱਗਾ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...