ਵਿਧਾਇਕ ਨੇ ਸ਼ਹਿਰ ਦੇ ਪਾਰਕਾਂ ‘ਤੇ ਹੋਏ ਨਾਜਾਇਜ ਕਬਜ਼ੇ ਹਟਾਉਣ ਦੇ ਦਿੱਤੇ ਹੁਕਮ

ਵਿਧਾਇਕ ਨੇ ਸ਼ਹਿਰ ਦੇ ਪਾਰਕਾਂ ‘ਤੇ ਹੋਏ ਨਾਜਾਇਜ ਕਬਜ਼ੇ ਹਟਾਉਣ ਦੇ ਦਿੱਤੇ ਹੁਕਮ

ਪਟਿਆਲਾ ( ਮਾਲਕ ਸਿੰਘ ਘੁੰਮਣ ): ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਇੱਥੇ ਵਾਰਡ ਨੰਬਰ 32 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਪੁੱਜੇ। ਇਸ ਮੌਕੇ ਨਗਰ ਨਿਗਮ ਸਮੇਤ ਹੋਰਨਾਂ ਵਿਭਾਗਾਂ ਦਾ ਸਮੁੱਚਾ ਅਮਲਾ ਮੌਜੂਦ ਰਿਹਾ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਸਰਕਾਰੀ ਜ਼ਮੀਨ ‘ਤੇ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ […]

ਪਟਿਆਲਾ ( ਮਾਲਕ ਸਿੰਘ ਘੁੰਮਣ ): ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਇੱਥੇ ਵਾਰਡ ਨੰਬਰ 32 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਪੁੱਜੇ। ਇਸ ਮੌਕੇ ਨਗਰ ਨਿਗਮ ਸਮੇਤ ਹੋਰਨਾਂ ਵਿਭਾਗਾਂ ਦਾ ਸਮੁੱਚਾ ਅਮਲਾ ਮੌਜੂਦ ਰਿਹਾ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਸਰਕਾਰੀ ਜ਼ਮੀਨ ‘ਤੇ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨਾਂ੍ਹ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਕਿ

ਜਿਹੜੇ ਪਾਰਕਾਂ ‘ਤੇ ਨਾਜਾਇਜ਼ ਕਬਜ਼ੇ ਹਨ, ਉਨਾਂ੍ਹ ਨੂੰ ਤੁਰੰਤ ਹਟਾਇਆ ਜਾਵੇ ਅਤੇ ਉਥੇ ਲੋਕਾਂ ਦੀ ਸਹੂਲਤ ਲਈ ਪਾਰਕਾਂ ਨੂੰ ਸਹੀ ਢੰਗ ਨਾਲ ਵਿਕਸਤ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 32 ਤੋਂ ਵਾਰਡ ਇੰਚਾਰਜ ਹਰਪ੍ਰਰੀਤ ਸਿੰਘ ਅਤੇ ਵਾਰਡ ਵਾਸੀਆਂ ਨੇ ਵਿਧਾਇਕ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨਾਂ੍ਹ ਸਾਰੀਆਂ ਸਮੱਸਿਆਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨ ਲਈ ਮੌਕੇ ‘ਤੇ ਮੌਜੂਦ ਨਿਗਮ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕੀਤੀਆਂ।

ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨਾਂ੍ਹ ਦਾ ਮੌਕੇ ‘ਤੇ ਹੀ ਹੱਲ ਕਰਨ ਤੋਂ ਬਾਅਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਇੰਚਾਰਜ ਹਰਪ੍ਰਰੀਤ ਸਿੰਘ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨਾਲ ਕਬਜ਼ੇ ਵਾਲੀ ਜ਼ਮੀਨ ਦਾ ਦੌਰਾ ਕਰਨ ਪੁੱਜੇ। ਵਾਰਡ ਇੰਚਾਰਜ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਕਿਸੇ ਨੇ 20 ਫੁੱਟ ਉੱਚੀ ਮਿੱਟੀ ਪਾ ਕੇ ਨਗਰ ਨਿਗਮ ਦੀ ਜ਼ਮੀਨ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਇਲਾਕੇ ਦੇ ਲੋਕ ਇਸ ਜ਼ਮੀਨ ‘ਤੇ ਪਾਰਕ ਅਤੇ ਖੇਡ ਮੈਦਾਨ ਬਣਾਉਣ ਦੇ ਇੱਛੁਕ ਹਨ। ਵਿਧਾਇਕ ਕੋਹਲੀ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਨਿਗਮ ਕਮਿਸਨਰ ਨੂੰ ਤੁਰੰਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਹੱਲ ਕਰਨ ਲਈ ਕਿਹਾ। ਇਸ ਦੇ ਨਾਲ ਹੀ ਵਾਰਡ ਨੰ: ਦੇ ਮੋਤਾ ਸਿੰਘ ਨਗਰ ਦੇ ਵਿਚਕਾਰ ਟੀ.ਪੀ.ਸਕੀਮ ਨੰਬਰ 6-ਏ ਤੋਂ ਲੰਘਦੀਆਂ 66 ਕੇਵੀ ਤਾਰਾਂ ਦੇ ਹੇਠਾਂ ਪਾਰਕ ਦੀ ਜਮੀਨ ਹੈ। ਵਿਧਾਇਕ ਨੇ ਮੌਕੇ ‘ਤੇ ਹੀ ਨਿਗਮ ਕਮਿਸਨਰ ਨੂੰ ਇਸ ਕਬਜੇ ਵਾਲੇ ਪਾਰਕ ਸਬੰਧੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਇਸ ਮੌਕੇ ਵਿਧਾਇਕ ਦੇ ਨਾਲ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਸੰਯੁਕਤ ਕਮਿਸ਼ਨਰ ਨਮਨ ਮੜਕਨ, ਆਪ ਦੇ ਸੀਨੀਅਰ ਆਗੂ ਕਿਸਨ ਚੰਦ ਬੁੱਧੂ, ਰਾਜੇਸ਼ ਗੁਪਤਾ ਲੱਕੀ, ਗੁਰਪ੍ਰਰੀਤ ਸਿੰਘ, ਜਗਜੀਤ ਸਿੰਘ, ਰਾਮ ਸਰੂਪ, ਨਿਧਾ ਕਾਹਲੋਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

Tags:

Related Posts

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ