ਸਕੂਲਾਂ ‘ਚ ਛੁੱਟੀਆਂ ਦੌਰਾਨ ਵੀ ਇਨ੍ਹਾਂ ਅਧਿਆਪਕਾਂ ਨੂੰ ਰਹਿਣਾ ਪਵੇਗਾ ਡਿਊਟੀ ‘ਤੇ ਹਾਜ਼ਰ

Teachers have to stay on duty

Teachers have to stay on duty

ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਵਿਚ 21 ਅਤੇ ਚੰਡੀਗੜ੍ਹ ਵਿਚ 22 ਮਈ ਤੋਂ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਚੋਣ ਵਿਚ ਡਿਊਟੀ ਲੱਗੀ ਹੈ, ਉਨ੍ਹਾਂ ਨੂੰ ਹਾਜ਼ਰ ਰਹਿਣਾ ਪਵੇਗਾ।Teachers have to stay on duty

ਜਾਰੀ ਪੱਤਰ ਵਿਚ ਲਿਖਿਆ ਹੈ ਕਿ ‘‘ਇਨ੍ਹਾਂ ਛੁੱਟੀਆਂ ਦੌਰਾਨ ਵਿਭਾਗ ਦੇ ਟੀਚਿੰਗ/ਨਾਨ-ਟੀਚਿੰਗ ਕਾਡਰ ਦੇ ਸਬੰਧਤ ਅਧਿਕਾਰੀ/ਕਰਮਚਾਰੀ ਚੋਣ ਡਿਊਟੀ ਅਤੇ ਚੋਣਾਂ ਸਬੰਧੀ ਵਿਵਸਥਾ ਵਿੱਚ ਲੱਗੀ ਡਿਊਟੀ ਨਿਭਾਉਣਾ ਯਕੀਨੀ ਬਣਾਉਣਗੇ।’’

also read ;-ਰਾਤ ਨੂੰ ਪਾਣੀ ਪੀਣਾ ਫ਼ਾਇਦੇਮੰਦ ਹੈ ਜਾਂ ਨੁਕਸਾਨਦਾਇਕ? ਜਾਣੋ ਸਿਹਤ ਲਈ ਕੀ ਹੈ ਬਿਹਤਰ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੀ ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਲਿਖਿਆ ਹੈ ਕਿ ਇਸ ਬਰੇਕ ਦੌਰਾਨ ਲੋਕ ਸਭਾ ਆਮ ਚੋਣਾਂ 2024 ਲਈ ਚੋਣ ਡਿਊਟੀ ‘ਤੇ ਸਕੂਲ ਸਿੱਖਿਆ ਵਿਭਾਗ ਦਾ ਸਟਾਫ (ਟੀਚਿੰਗ ਅਤੇ ਨਾਨ-ਟੀਚਿੰਗ) ਆਪਣੀ ਡਿਊਟੀ ਲਈ ਮੌਜੂਦ ਰਹੇਗਾ।Teachers have to stay on duty

[wpadcenter_ad id='4448' align='none']