ਸਕੂਲ ਵਾਹਨਾਂ ਦੀ ਕੀਤੀ ਚੈਕਿੰਗ, 4 ਦੇ ਕੱਟੇ ਚਲਾਨ

ਸਕੂਲ ਵਾਹਨਾਂ ਦੀ ਕੀਤੀ ਚੈਕਿੰਗ, 4 ਦੇ ਕੱਟੇ ਚਲਾਨ

ਪਟਿਆਲਾ ( ਮਾਲਕ ਸਿੰਘ ਘੁੰਮਣ ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀਆਂ ਹਦਾਇਤਾਂ ਤਹਿਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਵੱਲੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਤਹਿਤ ਗੁਰੂ ਅੰਗਦ ਦੇਵ ਪਬਲਿਕ ਸਕੂਲ ਲਾਗੜੀਆਂ ਅਮਰਗੜ੍ਹ […]

ਪਟਿਆਲਾ ( ਮਾਲਕ ਸਿੰਘ ਘੁੰਮਣ ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀਆਂ ਹਦਾਇਤਾਂ ਤਹਿਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਵੱਲੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਤਹਿਤ ਗੁਰੂ ਅੰਗਦ ਦੇਵ ਪਬਲਿਕ ਸਕੂਲ ਲਾਗੜੀਆਂ ਅਮਰਗੜ੍ਹ ਅਤੇ ਅਲਫਲਾਹ ਪਬਲਿਕ ਸਕੂਲ ਮਾਲੇਰਕੋਟਲਾ ਸਕੂਲ ਦੇ ਸਕੂਲੀ ਵਾਹਨਾਂ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਨਾਂ੍ਹ ‘ਚ ਆਰਸੀ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਵਰਗੀਆਂ ਤਰੁੱਟੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਦਸਤਾਵੇਜ਼ ਪੂਰੇ ਨਾ ਕਰਨ ਵਾਲੇ 4 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਉਨਾਂ੍ਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।

Tags:

Related Posts

Latest

ਸਾਬਕਾ CBI ਡਾਇਰੈਕਟਰ ਰਾਕੇਸ਼ ਅਸਥਾਨਾ ਦਾ ਵੱਡਾ ਦਾਅਵਾ: 2002 ਦਾ ਗੋਧਰਾ ਕਾਂਡ ਇੱਕ ਸਾਜ਼ਿਸ਼ ਸੀ, ਲਾਲੂ ਯਾਦਵ 'ਤੇ ਲਗਾਏ ਫਸਾਉਣ ਦੇ ਦੋਸ਼
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਲਈ ਮਿਲੀ 3 ਘੰਟੇ ਦੀ ਪੈਰੋਲ, ਪਰ ਆਉਣ 'ਤੇ ਬਰਕਰਾਰ ਹੈ ਸਸਪੈਂਸ
ਗੁਰੂਗ੍ਰਾਮ ਗ੍ਰੇਟਰ SPR ਜ਼ਮੀਨ ਗ੍ਰਹਿਣ: 6 ਪਿੰਡਾਂ ਲਈ ਮੁਆਵਜ਼ੇ ਦੇ ਰੇਟ ਘੋਸ਼ਿਤ, ਕਿਸਾਨਾਂ ਵੱਲੋਂ ਅਦਾਲਤ ਜਾਣ ਦੀ ਚਿਤਾਵਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ
ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ