ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

 ਪੰਜਾਬ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤੇ ਬਜਟ ਵਿੱਚ 990 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ […]

 ਪੰਜਾਬ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤੇ ਬਜਟ ਵਿੱਚ 990 ਕਰੋੜ ਰੁਪਏ ਰੱਖੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ₹990 CRORE HIGHER EDUCATION

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਵੱਲ ਕਦੀ ਵੀ ਧਿਆਨ ਨਹੀਂ ਦਿੱਤਾ ਸੀ ਜਿਸ ਕਾਰਨ ਇਨ੍ਹਾਂ ਸੰਸਥਾਵਾਂ ਦੀ ਵਿੱਤੀ ਹਾਲਤ ਖ਼ਰਾਬ ਹੋ ਗਈ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਲੋਂ ਪੰਜਾਬ ਰਾਜ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਨ੍ਹਾਂ ਸੰਸਥਾਵਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਲਗਾਤਾਰ ਦੂਸਰੇ ਬਜ਼ਟ ਵਿਚ 990 ਕਰੋੜ ਰੁਪਏ ਜਾਰੀ ਕੀਤਾ ਗਿਆ ਹੈ।

ਸ. ਬੈਂਸ  ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14ਦੌਰਾਨ 24.33 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 33 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 42.70 ਕਰੋੜ ਜਾਰੀ ਕੀਤੇ ਗਏ ਸਨ। ₹990 CRORE HIGHER EDUCATION

ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 55.95 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 88.09 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 200 ਕਰੋੜ ਜਾਰੀ ਕੀਤੇ ਗਏ ਸਨ ।

ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 45.30 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 49.55 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 75 ਕਰੋੜ ਜਾਰੀ ਕੀਤੇ ਗਏ ਸਨ ।

Also Read : ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ