ਅਧਿਆਪਕਾਂ ਨੇ ਡੀਈਓ ਨੂੰ ਸੌਂਪਿਆ ਮੰਗ ਪੱਤਰ

DTO

ਪਟਿਆਲਾ ( ਮਾਲਕ ਸਿੰਘ ਘੁੰਮਣ ): ਡੈਮੋਕੇ੍ਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਦੀ ਅਗਵਾਈ ‘ਚ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਇੰਜ਼ ਅਮਰਜੀਤ ਸਿੰਘ ਰਾਹੀ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲ ਮੰਗ ਪੱਤਰ ਭੇਜਿਆ ਗਿਆ। ਇਸ ਉਪਰੰਤ ਹੋਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦੌਰਾਨ 1 ਜਨਵਰੀ ਤੋਂ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਭਖਾਉਣ ਅਤੇ ਸਿੱਖਿਆ ਮੰਤਰੀ ਵੱਲੋਂ ਪੈਨਲ ਮੀਟਿੰਗ ਵਿਚ ਪ੍ਰਮੁੱਖ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਣ ‘ਤੇ 15 ਜਨਵਰੀ 2023 ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਭਰਵਾਂ ਹਿੱਸਾ ਬਣਨ ਦਾ ਫੈਸਲਾ ਵੀ ਕੀਤਾ ਗਿਆ।

ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜ਼ਲਿ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਨੇ ਕਿਹਾ ਕਿ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ 125 ਰੈਗੂਲਰ ਆਰਡਰ ਜਾਰੀ ਕਰਨ, 180 ਈ.ਟੀ.ਟੀ. ਅਧਿਆਪਕਾਂ ‘ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਦੇ ਮਾਰੂ ਸੇਵਾ ਨਿਯਮਾਂ ਤਹਿਤ ਲਾਗੂ ਵਿਭਾਗੀ ਪ੍ਰਰੀਖਿਆ ਦੀ ਸ਼ਰਤ ਰੱਦ ਕਰਨ, ਈਟੀਟੀ ਤੋਂ ਮਾਸਟਰ ਕਾਡਰ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਤਰੱਕੀਆਂ ਮੁਕੰਮਲ ਕਰਨ, ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ‘ਚ ਰਹਿੰਦੇ ਨਾਮ ਸ਼ਾਮਿਲ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, 5178 ਅਧਿਆਪਕਾਂ ਨਾਲ ਹੋਇਆ ਪੱਖਪਾਤ ਦੂਰ ਕਰਨ ਲਈ ਨਵੰਬਰ 2017 ਤੋਂ ਪੂਰੇ ਸਕੇਲ ਅਨੁਸਾਰ ਬਕਾਇਆ ਦੇਣ, 8886 ਅਧਿਆਪਕਾਂ ਨੂੰ 1 ਅਪ੍ਰਰੈਲ 2018 ਤੋਂ ਪੂਰਾ ਬਕਾਇਆ ਤੇ ਸੀਨੀਆਰਤਾ ਤੈਅ ਕਰਨ ਆਦਿ ਮੰੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।ਇਸ ਮੌਕੇ ਜਸਪਾਲ ਚੌਧਰੀ, ਵਿਕਰਮਜੀਤ ਅਲੂਣਾ, ਜਗਤਾਰ ਰਾਮ, ਹਰਵਿੰਦਰ ਬੇਲੂਮਾਜਰਾ, ਭੁਪਿੰਦਰ ਸਿੰਘ, ਅਮਨਦੀਪ ਦੇਵੀਗੜ੍ਹ, ਭਰਤ ਕੁਮਾਰ,ਗੁਰਵਿੰਦਰ ਖੱਟੜਾ, ਹਰਿੰਦਰ ਸਿੰਘ, ਕ੍ਰਿਸ਼ਨ ਚੋਹਾਨਕੇ, ਪਿ੍ਰਤਪਾਲ ਸਿੰਘ ਆਦਿ ਹਾਜ਼ਰ ਸਨ।

[wpadcenter_ad id='4448' align='none']