ਚਿਤਕਾਰਾ ਯੂਨੀਵਰਸਿਟੀ ਦੀ ਗਰਾਊਂਡ ’ਚ ਤੈਰਦੀ ਮਿਲੀ BSC ਦੇ ਵਿਦਿਆਰਥੀ ਦੀ ਲਾਸ਼, ਮਾਪਿਆਂ ਦਾ ਸੀ ਇਕਲੌਤਾ ਪੁੱਤਰ

He was the only son of his parents
He was the only son of his parents

ਪਿਛਲੇ ਦਿਨੀ ਪਏ ਭਾਰੀ ਮੀਂਹ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਸਮੇਤ ਹੋਰ ਥਾਵਾਂ ’ਤੇ ਪਾਣੀ ਭਰ ਗਿਆ ਸੀ। ਇਸ ਪਾਣੀ ’ਚ ਤੈਰਦੀ ਹੋਈ ਬੀਐੱਸਸੀ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ।

ਥਾਣਾ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਹਰੀਸ਼ ਕੁਮਾਰ (20) ਵਾਸੀ ਜਬਲਪੁਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਚਿਤਕਾਰਾ ਯੂਨੀਵਰਸਿਟੀ ਦੇ ਬੀਐੱਸਸੀ ਭਾਗ-2 ਦਾ ਵਿਦਿਆਰਥੀ ਸੀ। ਹਰੀਸ਼ ਕੁਮਾਰ 9 ਜੁਲਾਈ ਦੀ ਰਾਤ ਨੂੰ ਖਾਣਾ ਖਾ ਕੇ ਹੋਸਟਲ ਦੇ ਬਾਹਰ ਘੁੰਮਣ ਚਲਾ ਗਿਆ ਤੇ ਪਾਣੀ ਨੂੰ ਵੇਖ ਕੇ ਘਬਰਾ ਗਿਆ ਤੇ ਉਥੇ ਹੀ ਡਿੱਗ ਪਿਆ। ਲੰਬੇ ਸਮੇਂ ਤਕ ਜਦੋਂ ਉਹ ਆਪਣੇ ਕਮਰੇ ਵਿਚ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਕੋਈ ਫੋਨ ਨਹੀ ਚੁੱਕਿਆ।

ਇਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਸ਼ੱਕ ਹੋਇਆ ਜਿਸ ਮਗਰੋਂ ਉਨ੍ਹਾਂ ਨੇ ਬਾਹਰ ਜਾ ਕੇ ਵੇਖਿਆ ਤਾਂ ਉਹ ਬਾਹਰ ਗਰਾਊਂਡ ‘ਚ ਭਰੇ ਪਾਣੀ ’ਚ ਡਿੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਹੋਸਟਲ ਵਾਰਡਨ ਤੇ ਹੋਰ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਤੁਰੰਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤਾ ਹੈ।

[wpadcenter_ad id='4448' align='none']