ਪੰਜਾਬੀ ਯੂਨੀਵਰਸਿਟੀ ’ਚ ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ, ਮਾਹੌਲ ਤਣਾਅਪੂਰਨ

Date:

ਪਟਿਆਲਾ (ਮਾਲਕ ਸਿੰਘ ਘੁੰਮਣ): ਪੰਜਾਬੀ ਯੂਨੀਵਰਸਿਟੀ ’ਚ ਕੈਂਪਸ ’ਚ ਦੋ ਧਿਰਾਂ ਦੇ ਝਗੜੇ ਦੌਰਾਨ ਇਕ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਿ੍ਰਤਕ ਵਿਦਿਆਰਥੀ ਦੀ ਪਛਾਣ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। 

ਸੋਮਵਾਰ ਨੂੰ ਦੁਪਹਿਰ ਕਰੀਬ 12 ਵਜੇ ਇੰਜੀਨੀਅਰਿੰਗ ਵਿਭਾਗ ਨੇੜੇ ਕੁਝ ਨੌਜਵਾਨ ਇਕੱਠੇ ਹੋਏ ਜਿਨ੍ਹਾਂ ’ਚ ਖਿੱਚ-ਧੂਹ ਸ਼ੁਰੂ ਹੋ ਗਈ। ਇਸ ਦੌਰਾਨ ਕੁਝ ਵਿਦਿਆਰਥੀਆਂ ਨੇ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਨਵਜੋਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੇ ਪੱਟ ਤੇ ਪੇਟ ’ਤੇ ਡੂੰਘੇ ਜ਼ਖ਼ਮ ਹੋ ਗਏ। ਵਾਰਦਾਤ ਮਗਰੋਂ ਹਮਲਾਵਰ ਮੌਕੇ ’ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਨਵਜੋਤ ਸਿੰਘ ਨੂੰ ਰਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤ ਐਲਾਨ ਦਿੱਤਾ। 

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...