:Gurwinder Singhਸੰਬੰਧਿਤ ਖ਼ਬਰਾਂਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…Jammu Kashmir: ਮੀਂਹ ਕਾਰਨ ਤਬਾਹੀ ਪਿੱਛੋਂ ਹੁਣ ਭੂਚਾਲ ਦੇ ਝਟਕੇ…Jammu Kashmir: ਮੀਂਹ ਕਾਰਨ ਤਬਾਹੀ ਪਿੱਛੋਂ ਹੁਣ ਭੂਚਾਲ ਦੇ ਝਟਕੇ…ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਸ਼ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤੇਜ਼ ਬਾਰਸ ਕਾਰਨ ਬਣੇ ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਅੱਜ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 10 ਅਤੇ 11 ਜੁਲਾਈ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਡਾਇਰੈਕਟਰ ਸਕੂਲ ਐਜੂਕਸ਼ਨ ਨੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ 10 ਤੇ 11 ਜੁਲਾਈ ਨੂੰ ਆਪੋ-ਆਪਣੇ ਖੇਤਰ ਦੇ ਸਕੂਲ ਨੂੰ ਹਾਲਾਤ ਅਨੁਸਾਰ ਬੰਦ ਕਰ ਸਕਦੇ ਹਨ।ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਸ਼ਹਿਰਾਂ ਗੁਰੂਗ੍ਰਾਮ ਅਤੇ ਨੋਇਡਾ ਦੇ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਇਸ ਦੇ ਨਾਲ ਹੀ ਲਗਾਤਾਰ ਮੀਂਹ ਦੇ ਮੱਦੇਨਜ਼ਰ ਗੁਰੂਗ੍ਰਾਮ ਵਿੱਚ ਨਿੱਜੀ ਸੰਸਥਾਵਾਂ ਅਤੇ ਕਾਰਪੋਰੇਟ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।ਗਾਜ਼ੀਆਬਾਦ ਵਿੱਚ ਮੀਂਹ ਕਾਰਨ ਦੋ ਦਿਨ ਅਤੇ ਕਾਂਵੜ ਯਾਤਰਾ ਕਾਰਨ ਸਕੂਲ 17 ਜੁਲਾਈ ਤੱਕ ਬੰਦ ਰਹਿਣਗੇ। ਸਿਟੀ ਮੈਜਿਸਟਰੇਟ ਸ਼ੁਭਾਂਗੀ ਸ਼ੁਕਲਾ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਉਸ ਤੋਂ ਬਾਅਦ ਕਾਂਵੜ ਯਾਤਰਾ ਦੇ ਮੱਦੇਨਜ਼ਰ ਇਨ੍ਹਾਂ ਨੂੰ 15 ਜੁਲਾਈ ਤੱਕ ਬੰਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਐਤਵਾਰ ਦੀ ਛੁੱਟੀ ਤੋਂ ਬਾਅਦ 17 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹੇ ਜਾਣਗੇ।
ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ
Date: