ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
HARPAL SINGH CHEEMA
ਚੰਡੀਗੜ੍ਹ, 28 ਜੁਲਾਈ
HARPAL SINGH CHEEMA ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ। READ ALSO : ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ
ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। HARPAL SINGH CHEEMA
ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ। HARPAL SINGH CHEEMA