Wednesday, December 25, 2024

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ

Date:

ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ

ਚੰਡੀਗੜ੍ਹ, 14 ਜੁਲਾਈ

ANMOL GAGAN MAAN ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ  ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ । ANMOL GAGAN MAAN

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ ।  ANMOL GAGAN MAAN

Share post:

Subscribe

spot_imgspot_img

Popular

More like this
Related

ਪੰਜਾਬ ‘ਚ ਅੱਜ ਤੋਂ 27 ਤਰੀਕ ਤੱਕ ਸਖ਼ਤ ਪਾਬੰਦੀਆਂ, ਜਾਣੋ ਪ੍ਰਸਾਸ਼ਨ ਨੇ ਕਿਉ ਲਿਆ ਇਹ ਫ਼ੈਸਲਾ

Punjab News Update ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ...

ਹਰਿਆਣਾ ਦੇ ਤੀਹਰੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਨੰਦੂ , ਭਰਜਾਈ ਦੇ ਕਤਲ ਦਾ ਲਿਆ ਬਦਲਾ

 Panchkula Triple Murder Case ਹਰਿਆਣਾ ਦੇ ਪੰਚਕੂਲਾ ਵਿੱਚ ਹੋਏ ਤੀਹਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 25 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੩ ॥ ਬਿਨੁ ਸਤਿਗੁਰ...