Saturday, December 28, 2024

ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ 

Date:

ਚੰਡੀਗੜ੍ਹ, 26 ਜੁਲਾਈ: 

BRAM SHANKER JIMPAਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। 

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ।  

READ ALSO : ਕੁਲਤਾਰ ਸਿੰਘ ਸੰਧਵਾਂ ਵੱਲੋਂ ਸਥਾਨਕ ਸਰਕਾਰਾਂ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ। 

ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।BRAM SHANKER JIMPA 

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ। BRAM SHANKER JIMPA

Share post:

Subscribe

spot_imgspot_img

Popular

More like this
Related

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...