ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Date:


ਚੰਡੀਗੜ੍ਹ, 2 ਮਈ:

ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ‘ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੁੱਖ ਸਕੱਤਰ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਦੇ ਮਾਮਲੇ ਵਿੱਚ ਬਹੁਤ ਘੱਟ ਵਸੂਲੀ ਕਰਨ ਲਈ ਸਕਿਊਰਟੀਜ਼ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਪੀ.ਏ.ਸੀ.ਐਲ. ਦੀਆਂ ਸਾਰੀਆਂ 2497 ਸੰਪਤੀਆਂ ਦੀ ਸੂਚੀ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਸੇਬੀ ਅਤੇ ਆਰ.ਬੀ.ਆਈ. ਨੂੰ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਲਾਹ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੇਬੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਾਰੇ ਸਬੰਧਤ ਰੈਗੂਲੇਟਰਜ਼ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।

ਸ੍ਰੀ ਜੰਜੂਆ ਵੱਲੋਂ ਆਰ.ਬੀ.ਆਈ. ਅਤੇ ਸੇਬੀ ਨੂੰ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ, ਜੋ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਜਾਂਦੇ ਹਨ, ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ‘ਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਵੀ ਆਖਿਆ।

ਮੀਟਿੰਗ ਵਿੱਚ ਵਿੱਤ ਸਕੱਤਰ ਗਰਿਮਾ ਸਿੰਘ, ਆਰ.ਬੀ.ਆਈ. ਚੰਡੀਗੜ੍ਹ ਦੀ ਜਨਰਲ ਮੈਨੇਜਰ ਰਿਚਾ ਪਾਂਡੇ ਦਿਵੇਦੀ ਅਤੇ ਆਰਥਿਕ ਅਪਰਾਧ ਵਿੰਗ ਦੇ ਸੀਨੀਅਰ ਅਧਿਕਾਰੀ, ਸਹਾਇਕ ਕਾਨੂੰਨੀ ਮਸ਼ੀਰ, ਸੇਬੀ ਦੇ ਸਹਾਇਕ ਜਨਰਲ ਮੈਨੇਜਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਆਫ਼ ਇੰਡੀਆ ਦੇ ਕੌਂਸਲ ਮੈਂਬਰ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...