Wednesday, January 8, 2025

ਲੋਕ ਮਿਲਣੀ ਤਹਿਤ ਵਿਧਾਇਕ ਅਜੀਤਪਾਲ ਕੋਹਲੀ ਵਾਰਡ ਨੰਬਰ 40 ਪੁੱਜੇ

Date:

ਪਟਿਆਲਾ (ਮਾਲਕ ਸਿੰਘ ਘੁੰਮਣ ): ਅੱਜ ਇਥੇ ਵਾਰਡ ਨੰਬਰ 40 ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਲੋਕ ਮਿਲਣੀ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗੁਰਪ੍ਰਰੀਤ ਸਿੰਘ ਗੁਰੀ ਦੀ ਹਾਜ਼ਰੀ ‘ਚ ਵਾਰਡ ਨੰਬਰ 40 ‘ਚ ਪੁੱਜੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਤੇ ਲੋਕਾਂ ਨੇ ਆਪੋ ਆਪਣੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਹੈ, ਉਹ ਕਦੇ ਵੀ ਫੋਨ ਰਾਹੀਂ ਜਾਂ ਨਿੱਜੀ ਤੌਰ ਤੇ ਆ ਕੇ ਦੱਸ ਸਕਦਾ ਹੈ। 

ਇਸ ਦੌਰਾਨ ਵੱਡੀ ਗਿਣਤੀ ‘ਚ ਲੋਕਾਂ ਨੇ ਆਪਣੀ ਸਮੱਸਿਆਵਾਂ ਦੱਸੀਆਂ ਜਿਨ੍ਹਾਂ ‘ਚੋਂ ਬਹੁਗਿਣਤੀ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ। ਵਿਧਾਇਕ ਨੂੰ ਮਿਲਣ ਆਏ ਆਮ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਅਤੇ ਕੰਮਾਂ ਤੇ ਤਸੱਲੀ ਪ੍ਰਗਟਾਉਦਿਆਂ ਆਉਣ ਵਾਲੀਆਂ ਚੋਣਾਂ ‘ਚ ਵੀ ‘ਆਪ’ ਦੇ ਉਮੀਦਵਾਰਾਂ ਨੂੰ ਹੀ ਵੋਟਾਂ ਪਾ ਕੇ ਜਿਤਾਉਣ ਦਾ ਅਹਿਦ ਲਿਆ। ਇਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਲੋਕਾਂ ਦੀ ਹਰ ਸਮੱਸਿਆ ਨੂੰ ਉਹ ਜ਼ਮੀਨੀ ਤਹਿ ਤਕ ਸਮਝ ਕੇ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਹ ਇਸ ਸਮੱਸਿਆ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕਰਦੇ ਹਨ। ਮੀਟਿੰਗ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਜੋ ਕੰਮ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਵਿਚ ਕੁਝ ਹੀ ਮਹੀਨਿਆਂ ਦੇ ਵਖਵੇ ਦੌਰਾਨ ਕਰ ਦਿੱਤੇ ਹਨ, ਇੰਨੇ ਕੰਮ ਅੱਜ ਤਕ ਪਿਛਲੇ ਕਈ ਦਹਾਕਿਆਂ ਵਿਚ ਆਈਆਂ ਕਿਸੇ ਵੀ ਪਾਰਟੀ ਦੀਆਂ ਸਰਕਾਰਾਂ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਜਪਾ ਤੇ ਕਾਂਗਰਸ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਜਿੰਨਾ ਵੀ ਮਰਜ਼ੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਪਰ ਜੋ ਕੰਮ ਹੋਏ ਹਨ ਜਾਂ ਹੋ ਰਹੇ ਹਨ, ਇਹ ਸਭ ਲੋਕਾਂ ਦੇ ਸਾਹਮਣੇ ਹਨ, ਇਸ ਵਿਚ ਕੁਝ ਲੁਕਿਆ ਛੁਪਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਦੇ ਇਹ ਕੰਮ ਹਰ ਘਰ ਤਕ ਪਹੁੰਚਾਉਣ ਦੀ ਲੋੜ ਹੈ ਤਾਂ ਕਿ ਲੋਕ ਸਰਕਾਰ ਦੀਆਂ ਸਕੀਮਾ ਦਾ ਫ਼ਾਇਦਾ ਲੈ ਸਕਣ ਤੇ ਹਰ ਇਕ ਵਿਅਕਤੀ ਨੂੰ ਇਹ ਪਤਾ ਲੱਗ ਸਕੇ ਕੇ ਸਰਕਾਰ ਵੱਲੋਂ ਗ਼ਰੀਬਾਂ ਤੇ ਆਮ ਲੋਕਾਂ ਲਈ ਕੀ ਕੀਤਾ ਜਾ ਰਿਹਾ ਹੈ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...