Monday, December 23, 2024

‘ਸਟਾਰ’ ਵੀ ਹੁੰਦੇ ਰਹੇ ਅੰਦਰ ਅਤੇ ਬਾਹਰ, ਪਟਿਆਲਾ ਕੇਂਦਰੀ ਜੇਲ੍ਹ ‘ਚ ਲੱਗੀਆਂ ਰਹੀਆਂ ਰੌਣਕਾਂ

Date:

ਪਟਿਆਲਾ ( ਮਾਲਕ ਸਿੰਘ ਘੁੰਮਣ ): ਸਾਲ 2022 ਸਿਆਸੀ ਅਤੇ ਸਟਾਰ ਲੋਕਾਂ ਲਈ ਬਹੁਤਾ ਚੰਗਾ ਨਹੀਂ ਰਿਹਾ ਹੈ। ਸਟਾਰ ਬੰਦਿਆਂ ਦੇ ਅੰਦਰ ਬਾਹਰ ਹੋਣ ਕਰਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਅੰਦਰ ਤੇ ਬਾਹਰ ਰੌਣਕਾਂ ਲੱਗਦੀਆਂ ਰਹੀਆਂ ਹਨ। ਸਭ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਜਾਣਾ ਪਿਆ ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 33 ਸਾਲ ਪੁਰਾਣੇ ਕੇਸ ਵਿਚ ਜੇਲ੍ਹ ਜਾਣਾ ਪਿਆ। ਪੋਪ ਗਾਇਕ ਦਲੇਰ ਮਹਿੰਦੀ ਨੂੰ ਵੀ ਇਸੇ ਸਾਲ ਜੇਲ੍ਹ ਦੀ ਰੋਟੀ ਖਾਣੀ ਪਈ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਭਾਰਤ ਭੂੂਸ਼ਣ ਆਸ਼ੂ ਵੀ ਇਸੇ ਜੇਲ੍ਹ ਵਿਚ ਬੰਦ ਹਨ।

ਮਜੀਠੀਆ ਦਾ ਜੇਲ੍ਹ ’ਚ ਪੰਜ ਮਹੀਨੇ ਤੋਂ ਵੱਧ ਸਮਾਂ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 25 ਫਰਵਰੀ 2022 ’ਚ ਪਟਿਆਲਾ ਜੇਲ੍ਹ ਭੇਜਿਆ ਗਿਆ। ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਦੇ ਇੱਕ ਕੇਸ ਵਿੱਚ ਮੁਹਾਲੀ ਦੀ ਅਦਾਲਤ ਵਿੱਚ ਸਮਰਪਣ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਉਸ ਸਮੇਂ ਅਦਾਲਤ ਦੀ ਇਜਾਜ਼ਤ ਲੈਣ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਮਜੀਠੀਆ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ। ਮਜੀਠੀਆ ਜੇਲ੍ਹ ਭੇਜਣ ਤੋਂ ਪਹਿਲਾਂ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤੇ ਦੇਰ ਸ਼ਾਮ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ ਦੇ ਆਧਾਰ ’ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਜੀਠੀਆ ਖਿਲਾਫ 2021 ਵਿਚ ਸਾਲ ਦਸੰਬਰ ’ਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਦੇ ਜੇਲ੍ਹ ਜਾਣ ਤੋਂ ਬਾਅਦ ਕਰੀਬ ਇਕ ਮਹੀਨਾ ਤੱਕ ਜੇਲ੍ਹ ਦੇ ਬਾਹਰ ਅਕਾਲੀ ਆਗੂਆਂ ਤੇ ਵਰਕਰਾਂ ਦੇ ਵੱਡੇ ਇਕੱਠ ਹੁੰਦੇ ਰਹੇ। ਪੰਜ ਮਹੀਨੇ ਬਾਅਦ 11 ਅਗਸਤ 2022 ਵਿਚ ਅਦਾਲਤੀ ਹੁਕਮਾਂ ’ਤੇ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ।

ਹਾਥੀ ਦੀ ਸਵਾਰੀ ਤੋਂ ਬਾਅਦ ਜੇਲ੍ਹ ਦਾ ਸਫਰ

ਪਟਿਆਲਾ ਵਿਚ ਹੀ ਹਾਥੀ ਦੀ ਸਵਾਰੀ ਕਰਨ ਤੋਂ ਇਕ ਦਿਨ ਬਾਅਦ ਹੀ ਨਜਵੋਤ ਸਿੱਧੂ ਨੂੰ ਇਸੇ ਸ਼ਹਿਰ ਦੀ ਜੇਲ੍ਹ ਵਿਚ ਜਾਣਾ ਪਿਆ ਹੈ। ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ 1988 ਦੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਾਈ ਗਈ ਕੈਦ ਦੀ ਸਜ਼ਾ ਭੁਗਤਣ ਲਈ 20 ਮਈ ਨੂੰ ਪਟਿਆਲਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਅਮਿਤ ਮੱਲ੍ਹਣ ਅੱਗੇ ਆਤਮ ਸਮਰਪਣ ਕਰ ਦਿੱਤਾ। ਜਿਸ ਵਿੱਚ ਸਿੱਧੂ ਨੂੰ ਤਿੰਨ ਸਾਲ ਪਹਿਲਾਂ ਜੁਰਮਾਨੇ ਸਮੇਤ ਛੱਡ ਦਿੱਤਾ ਗਿਆ ਸੀ। 27 ਦਸੰਬਰ 1988 ਨੂੰ ਵਾਪਰੀ ਘਟਨਾ ਵਿਚ 65 ਸਾਲਾ ਗੁਰਨਾਮ ਦੀ ਸਿੱਧੂ ਦੀ ਹੋਈ ਕੁੱਟਮਾਰ ਕਰਕੇ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਜੇਲ੍ਹ ਵਿਚ ਜਾਣ ਤੋਂ ਬਾਅਦ ਸਿੱਧੂ ਦੀ ਸਿਹਤ ਤੇ ਉਸਦੀ ਡਾਈਟ ਵੀ ਸਾਲ ਭਰ ਸੁਰਖੀਆਂ ਵਿਚ ਰਹੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ ਦਾ ਸਾਹਮਣੇ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਤੰਬਰ ਮਹੀਨੇ ਤੋਂ ਇਸੇ ਜੇਲ ਵਿਚ ਬੰਦ ਹਨ। ਦੋਹਾਂ ਨਾਲ ਮੁਲਾਕਾਤਾਂ ਲਈ ਕਾਂਗਰਸ ਦੇ ਵੱਡੇ ਆਗੂਆਂ ਦਾ ਆਉਣਾ ਜਾਣਾ ਵੀ ਲੱਗਿਆ ਰਿਹਾ ਹੈ।

ਦਲੇਰ ਮਹਿੰਦੀ ਨੂੰ ਵੀ ਖਾਣੀ ਪਈ ਜੇਲ੍ਹ ਦੀ ਰੋਟੀ

ਇਸੇ ਸਾਲ ਜੁਲਾਈ ਮਹੀਨੇ ਪੋਪ ਗਾਇਕ ਦਲੇਰ ਮਹਿੰਦੀ ਨੂੰ ਇਕ ਕੇਸ ਵਿਚ ਪਟਿਆਲਾ ਦੀ ਜੇਲ੍ਹ ਜਾਣਾ ਪਿਆ ਹੈ ਭਾਵੇਂ ਦੋ ਮਹੀਨੇ ਬਾਅਦ । ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ਨੂੰ ਜੁਲਾਈ ਮਹੀਨੇ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਅਤੇ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜਿੱਥੇ ਉਸ ਨੂੰ ਜੇਲ੍ਹ ਮੁਨਸ਼ੀ ਦਾ ਕੰਮ ਕਰਨਾ ਪਿਆ। ਕਰੀਬ ਦੋ ਮਹੀਨੇ ਬਾਅਦ ਹਾਈਕੋਰਟ ਤੋਂ ਮਿਲੀ ਜ਼ਮਾਨਤ ’ਤੇ ਦਲੇਰ ਜੇਲ੍ਹ ’ਚੋਂ ਰਿਹਾਅ ਹੋ ਗਏ।

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...