Monday, December 23, 2024

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Date:


ਚੰਡੀਗੜ੍ਹ, 12 ਜੂਨ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੋਗ ਸੁਨੇਹੇ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਵਾਂਦਰ ਜਟਾਣਾ ‘ਚ ਜਨਮ ਲੈ ਕੇ ਇਲਾਕੇ ਦਾ ਨਾਮ ਦੇਸ਼ਾਂ-ਵਿਦੇਸ਼ਾਂ ਵਿੱਚ ਰੌਸ਼ਨ ਕਰਨ ਵਾਲੇ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਮੰਗਲ ਢਿੱਲੋਂ ਦਾ ਬੇਵਕਤ ਵਿਛੋੜਾ ਅਸਹਿ ਤੇ ਅਕਹਿ ਹੈ। ਉਨ੍ਹਾਂ ਕਿਹਾ ਕਿ ਮੰਗਲ ਢਿੱਲੋਂ ਦੇ ਵਿਛੋੜੇ ਨਾਲ ਫ਼ਿਲਮ ਜਗਤ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਸ੍ਰੀ ਮੰਗਲ ਢਿੱਲੋਂ ਕਰੀਬ ਇਕ ਮਹੀਨੇ ਤੋਂ ਲੁਧਿਆਣਾ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਉਨ੍ਹਾਂ ਨੇ ਦਮਦਾਰ ਰੋਲ ਨਿਭਾਏ ਜਿਸ ਲਈ ਉਨ੍ਹਾਂ ਨੂੰ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ।

ਸ. ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

——–

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...