ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ

ਪਟਿਆਲਾ (ਮਾਲਕ ਸਿੰਘ ਘੁੰਮਣ ): ਨਗਰ ਕੌਂਸਲ ਪਾਤੜਾਂ ਅਧੀਨ ਸ਼ਹਿਰ ਦੀ ਸਫਾਈ ਦਾ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਠੇਕੇ ਦੇ ਅਧਾਰ ‘ਤੇ ਪੱਕੇ ਕੀਤੇ ਜਾਣ ਦੇ ਨਿਯੁਕਤੀ ਪੱਤਰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਤਕਸੀਮ ਕੀਤੇ।

ਨਗਰ ਕੌਂਸਲ ਦੇ ਪ੍ਰਧਾਨ ਰਣਵੀਰ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਸਮਾਗਮ ਦੌਰਾਨ 76 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਜਾਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾਂ੍ਹ ਸਫਾਈ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸਿਰਫ ਲਾਰਿਆਂ ਵਿਚ ਰੱਖਿਆ ਆਪ ਸਰਕਾਰ ਨੇ ਸੂਬੇ ‘ਚ 25 ਹਜ਼ਾਰ ਸਫ਼ਾਈ ਕਾਮਿਆਂ ਨੂੰ ਪੱਕਾ ਕਰ ਕੇ ਆਪਣਾ ਕੀਤਾ ਵੱਡਾ ਵਾਅਦਾ ਪੂਰਾ ਕੀਤਾ ਹੈ ਅਤੇ ਬਹੁਤ ਜਲਦੀ ਨਗਰ ਕੌਂਸਲਾਂ ਅਧੀਨ ਕੰਮ ਕਰਦੇ ਜਲ ਸਪਲਾਈ ਕਾਮਿਆਂ ਨੂੰ ਵੀ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸ਼ਹਿਰ ਦੇ ਸੀਵਰੇਜ ਅਤੇ ਜਲ ਸਪਲਾਈ ਲਈ 65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

[wpadcenter_ad id='4448' align='none']