ਮਾਨਸਾ, 27 ਫਰਵਰੀ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਜੇ ਫੇਸ ਅੰਦਰ 02 ਮਾਰਚ ਤੋਂ 86 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ 06 ਨਵੇਂ ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।
ਉਨ੍ਹਾਂ ਨਵੇਂ ਖੁੱਲ੍ਹਣ ਵਾਲੇ 06 ਆਮ ਆਦਮੀ ਕਲੀਨਿਕਾਂ ਸਮੇਤ ਪਹਿਲਾਂ ਤੋਂ ਚੱਲ ਰਹੇ 15 ਆਮ ਆਦਮੀ ਕਲੀਨਿਕਾਂ ਦੇ ਐਂਟਰੀ ਗੇਟ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ, ਬਸ ਸਟੈਂਡ ਭੀਖੀ ਦੇ ਪਿੱਛੇ ਪਾਰਕ ਵਾਲੀ ਥਾਂ, ਸਰਕਾਰੀ ਆਈ.ਟੀ.ਆਈ. ਬੁਢਲਾਡਾ, ਸਰਦੂਲਗੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੱਛੇ, ਸਬਸਿਡਰੀ ਸਿਹਤ ਕੇਂਦਰ ਬਰ੍ਹੇ ਅਤੇ ਸਬਸਿਡਰੀ ਸਿਹਤ ਕੇਂਦਰ ਬਾਜੇਵਾਲਾ ਵਿਖੇ ਨਵੇਂ ਖੁੱਲ੍ਹ ਰਹੇ ਆਮ ਆਦਮੀ ਕਲੀਨਿਕਾਂ ਦਾ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ ਅਤੇ ਇੰਨ੍ਹਾਂ ਕਲੀਨਿਕਾਂ ਲਈ 1 ਮੈਡੀਕਲ ਅਫਸਰ, 1 ਫਾਰਮਾਸਿਸਟ ਅਤੇ 1 ਕਲੀਨਿਕਲ ਅਸਿਸਟੈਂਟ ਨੂੰ ਇਮਪੈਨਲਮੈਂਟ ਲੈਟਰ ਜਾਰੀ ਕਰ ਦਿੱਤੇ ਗਏ ਹਨ। ਆਮ ਆਦਮੀ ਕਲੀਨਿਕਾਂ ਵਿਚ 75 ਤਰ੍ਹਾਂ ਦੀਆਂ ਲੋੜੀਂਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਉਪਲੱਬਧ ਹੈ, ਜਿਸਦਾ ਨੇੜਲੇ ਪਿੰਡਾਂ ਦੇ ਲੋਕ ਕਾਫੀ ਲਾਭ ਲੈ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ੍ਰੀ ਅਵਤਾਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
02 ਮਾਰਚ ਨੂੰ ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀਕਲੀਨਿਕ ਖੁੱਲ੍ਹਣਗੇ-ਡਿਪਟੀ ਕਮਿਸ਼ਨਰ
[wpadcenter_ad id='4448' align='none']