10 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਅੌਰਤਾਂ ਗਿ੍ਫਤਾਰ

10 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਅੌਰਤਾਂ ਗਿ੍ਫਤਾਰ

ਪਸਿਆਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਦੋ ਅੌਰਤਾਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪਸਿਆਣਾ ਥਾਣਾ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਸਿਆਣਾ ਦੇ ਨਜਦੀਕ ਪੁਲ ਹੇਠ ਮੌਜੂਦ […]

ਪਸਿਆਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਦੋ ਅੌਰਤਾਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਪਸਿਆਣਾ ਥਾਣਾ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਸਿਆਣਾ ਦੇ ਨਜਦੀਕ ਪੁਲ ਹੇਠ ਮੌਜੂਦ ਸਨ ਕਿ ਇਸ ਦੌਰਾਨ ਸੂਚਨਾ ਮਿਲੀ ਕਿ ਇਕ ਅੌਰਤ ਨਸ਼ੀਲਾ ਪਾਊਡਰ ਵੇਚਣ ਲਈ ਪਿੰਡ ਰਾਜਗੜ੍ਹ ਗੁਰਦੁਆਰਾ ਸਾਹਿਬ ਪਾਸ ਖੜ੍ਹੀ ਗਾਹਕਾਂ ਦੀ ਉਡੀਕ ਕਰ ਰਹੀ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚ ਕੇ ਛਾਪੇਮਾਰੀ ਕਰਨ ‘ਤੇ ਅੌਰਤ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਦੇ ਬਰਾਮਦ ਹੋਏ। ਗਿ੍ਫਤਾਰ ਕੀਤੀ ਅੌਰਤ ਦੀ ਪਛਾਣ ਭਿੰਦਰ ਕੌਰ ਪਤਨੀ ਕਾਕਾ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ।

ਇਸੇ ਤਰ੍ਹਾਂ, ਇਕ ਹੋਰ ਮਾਮਲੇ ‘ਚ ਏਐੱਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਜਾਹਲਾਂ ਮੋੜ ਦੇ ਨਜਦੀਕ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਸੂਚਨਾ ਮਿਲੀ ਕਿ ਇਕ ਅੌਰਤ ਪੈਟਰੋਲ ਪੰਪ ਦੇ ਨਜ਼ਦੀਕ ਖੜ੍ਹੀ ਨਸ਼ੀਲੀਆਂ ਗੋਲੀਆ ਵੇਚ ਰਹੀ ਹੈ। ਇਸ ਦੌਰਾਨ ਮੌਕੇ ‘ਤੇ ਛਾਪੇਮਾਰੀ ਕਰਨ ‘ਤੇ ਅੌਰਤ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤੀ ਅੌਰਤ ਦੀ ਪਛਾਣ ਰਾਜ ਕੌਰ ਪਤਨੀ ਕਰਮਜੀਤ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਜਿਸ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags:

Latest

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ