ਮੋਗਾ ‘ਚ ਵਾਪਰੀ ਵੱਡੀ ਘਟਨਾ , 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਹੋਈ ਮੌਤ

ਮੋਗਾ ‘ਚ ਵਾਪਰੀ ਵੱਡੀ ਘਟਨਾ , 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਹੋਈ ਮੌਤ

10 year old girl died ਮੋਗਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦਾਦੇ ਦੀ ਲਾਇਸੈਂਸੀ ਰਿਵਾਲਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ […]

10 year old girl died

ਮੋਗਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦਾਦੇ ਦੀ ਲਾਇਸੈਂਸੀ ਰਿਵਾਲਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਦੀ ਪਹਿਚਾਣ ਮਨਦੀਪ ਕੌਰ ਵਜੋਂ ਹੋਈ ਹੈ ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ। ਪੁਲਿਸ ਵੱਲੋਂ ਜਾਂਚ ਜਾਰੀ ਹੈ।

ਜਾਣਕਾਰੀ ਅਨੁਸਾਰ ਸਵੇਰੇ ਲੜਕੀ ਨੇ ਅਲਮਾਰੀ ਵਿਚੋਂ ਰਿਵਾਲਵਰ ਕੱਢ ਲਿਆ ਅਤੇ ਖੇਡਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਜੋ ਉਸ ਦੇ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Read Also : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ‘ਚ ਉਮੜਿਆ ਸੰਗਤ ਦਾ ਸੈਲਾਬ

ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਕੇ ਜਦੋਂ ਬੱਚੀ ਆਪਣੇ ਕੱਪੜੇ ਲੈਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾਂ ਬੱਚੀ ਦੀ ਆਪਣੇ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ।

10 year old girl died

Advertisement

Latest

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ