ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.

Date:

ਅੰਮ੍ਰਿਤਸਰ 10 ਫਰਵਰੀ 2024–

                              ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਇੰਨ੍ਹਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।

                              ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਪਿੰਡ ਗਹਿਰੀ ਅਤੇ ਪਿੰਡ ਬੰਮਾਂ ਦੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਕੈਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਸ: ਈ.ਟੀ.ਓ. ਨੇ ਕੈਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੈਂਪਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰ ਵਲੋ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ।

              ਸ: ਈ.ਟੀ.ਓ.ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ  ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

               ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

                              ਇਸ ਮੌਕ ਚੇਅਰਮੈਨ ਸ: ਸ਼ਨਾਖ ਸਿੰਘ, ਬਲਾਕ ਪ੍ਰਧਾਨ ਸਵਰਨ ਸਿੰਘ ਗਹਿਰੀ ਮੰਡੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ...