ਮਾਨਸਾ, 11 ਦਸੰਬਰ :
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਭੀਖੀ ਵਿਖੇ 11 ਉਮੀਦਵਾਰਾਂ ਅਤੇ ਸਰਦੂਲਗੜ੍ਹ ਵਿਖੇ 1 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ 12 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਦਾਖਲ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 21 ਦਸਬੰਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਣੀਗਆਂ।
ਨਗਰ ਪੰਚਾਇਤ ਭੀਖੀ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 01 ਉਮੀਦਵਾਰ ਨੇ ਦਾਖਲ ਕਰਵਾਏ ਆਪਣੇ ਨਾਮਜ਼ਦਗੀ ਪੱਤਰ
Date: