11 Punjabi Died In Georgia
ਜਾਰਜੀਆ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿ ਜਾਰਜੀਆ ਦੇ ਇੱਕ ਭਾਰਤੀ ਰੈਸਟੋਰੈਂਟ ਗੁਡੌਰੀ ਸਕੀ ਵਿੱਚ 11 ਪੰਜਾਬੀਆਂ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜਾਰਜੀਆ ‘ਚ ਪੰਜਾਬੀ ਨੌਜਵਾਨਾਂ ਸਮੇਤ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਸਾਰਿਆਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਕਮਰੇ ਵਿੱਚੋਂ ਮਿਲੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ 11 ਪੰਜਾਬੀ ਨੌਜਵਾਨ ਜਾਰਜੀਆ ਦੇ ਤਬਿਲਿਸੀ ਵਿੱਚ ਇੱਕ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜਨਰੇਟਰ ਤੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਕਾਰਨ ਵਾਪਰਿਆ ਹੈ। ਇਹ ਘਟਨਾ ਜਾਰਜੀਆ ਦੇ ਮਸ਼ਹੂਰ ਗੁਡੌਰੀ ਸਕੀ ਰਿਜ਼ੋਰਟ ‘ਚ ਵਾਪਰੀ। ਇਸ ਦੌਰਾਨ ਲਾਈਟਾਂ ਚਲੀਆਂ ਗਈਆਂ, ਜਿਸ ਕਾਰਨ ਜਨਰੇਟਰ ਚੱਲ ਰਿਹਾ ਸੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ 12 ਨੌਜਵਾਨ ਸੁੱਤੇ ਹੋਏ ਸਨ। ਜਨਰੇਟਰ ਤੋਂ ਧੂੰਆਂ ਕਮਰੇ ਦੇ ਅੰਦਰ ਆ ਗਿਆ, ਜਿਸ ਕਾਰਨ ਦਮ ਘੁੱਟਣ ਨਾਲ ਸਾਰਿਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Read Also : ਕਿਸਾਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ ! ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ‘ਤੇ ਬਣਾਈ ਜਾਵੇਗੀ ਰਣਨੀਤੀ
11 Punjabi Died In Georgia