ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

ਅੰਮ੍ਰਿਤਸਰ 29 ਜੂਨ 2024–

ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ 2024 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 113 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਦਾ ਮੁੱਖ ੳਦੇਸ਼ ਵਿਦਿਆਰਥੀਆਂ ਨੂੰ ਸਰਕਾਰੀ/ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਦੇਣਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੁਜਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੁਜਗਾਰ ਦਫਤਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਉਨ੍ਹਾਂ ਦੱਸਿਆ ਕਿ ਦਫਤਰ ਵਿਖੇ ਪਹੁੰਚ ਕੇ ਕਿਸ ਤਰ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਲੈ ਸਕਦੇ ਹਨ ਅਤੇ ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਜਿਸ ਦਾ ਉਹ ਵੱਧ ਤੋ ਵੱਧ ਲਾਭ ਉਠਾ ਸਕਦੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਸਵੈ—ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ ਅਤੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ https://tinyurl.com/dbeeasr ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸਪੰਰਕ ਕਰ ਸਕਦੇ ਹੋ।ਇਸ ਮੌਕੇ ਉਹਨ੍ਹਾਂ ਨਾਲ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਸ਼ਰਮਾ, ਸ਼੍ਰੀ ਰਾਜੇਸ਼ ਬਾਹਰੀ, ਪੰਜਾਬ ਸਕਿੱਲ ਡਿਵੈਲਪਮੈਂਅ ਮਿਸ਼ਨ ਅਤੇ  ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰ, ਸ਼੍ਰੀਮਤੀ ਸੋਨਮ ਕਪੂਰ, ਸ਼੍ਰੀ ਦੀਪਕ ਕੁਮਾਰ ਆਦਿ ਰੁਜ਼ਗਾਰ ਦਫਤਰ ਦੇ ਕਰਮਚਾਰੀ ਮੌਜੂਦ ਸਨ।

[wpadcenter_ad id='4448' align='none']