Wednesday, December 25, 2024

1158 ਅਸਿਸਟੈਂਟ ਪ੍ਰੋਫੈਸਰ ਦੀ ਭਰਤੀ ਨੂੰ ਹਾਈਕੋਰਟ ਨੇ ਦਿੱਤੀ ਹਰੀ ਝੰਡੀ

Date:

1158 Assistant Professor Recruitment

ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ, ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਲੋਕ ਨੌਕਰੀਆਂ ਪ੍ਰਾਪਤ ਕਰ ਸਕਣਗੇ।  ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਇਕੱਠਿਆਂ ਸੰਘਰਸ਼ ਕਰ ਆਪਣੇ ਹੱਕਾਂ ਦੀ ਹਰ ਲੜਾਈ ਅਸੀਂ ਜਿੱਤ ਸਕਦੇ ਹਾਂ।

ਕੀ ਹੈ ਪੂਰਾ ਮਾਮਲਾ ?

ਚੇਤੇ ਰਹੇ ਕਿ ਇਹ 2021 ਦੀਆਂ ਇਨ੍ਹਾਂ 1178 ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬਿਨੈਕਾਰਾਂ ਅਤੇ ਸਰਕਾਰ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਡਬਲ ਬੈਂਚ ‘ਚ ਅਪੀਲ ਕੀਤੀ ਸੀ। ਹੁਣ ਸਿੰਗਲ ਬੈਂਚ ਦਾ ਫੈਸਲਾ ਆਉਣ ਤੱਕ, 609 ਜੁਆਇਨ ਕਰ ਚੁੱਕੇ ਸਨ, 135 ਨੂੰ ਸਟੇਸ਼ਨ ਅਲਾਟ ਕੀਤੇ ਗਏ ਸਨ। ਡਬਲ ਬੈਂਚ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮਾਂ ਕਾਰਨ ਸਿਰਫ਼ 135 ਹੀ ਕੰਮ ਕਰ ਰਹੇ ਸਨ ਅਤੇ ਤਨਖ਼ਾਹ ਲੈ ਰਹੇ ਸਨ, ਪਰ 484 ਸਟੇਸ਼ਨ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਤਨਖ਼ਾਹ ਵੀ ਨਹੀਂ ਮਿਲ ਰਹੀ ਸੀ। ਇਸ ਲਈ ਸਰਕਾਰ ਨੇ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਹੈ। ਇਸ ਲਈ ਇਨ੍ਹਾਂ ਬਾਕੀ ਬਿਨੈਕਾਰਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Read Also : ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੇ OSD ਦੀ ਕੀਤੀ ਛੁੱਟੀ

1158 Assistant Professor Recruitment

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...