Wednesday, December 25, 2024

11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀਆਂ ਦਿੱਲੀ ‘ਚ ਤਿਆਰੀਆਂ ਜ਼ੋਰਾਂ ਤੇ

Date:

11 ਤੇ 12 ਅਕਤੂਬਰ ਨੂੰ ਹੋਣਗੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਗੱਤਕੇ ਦੇ ਕੌਮੀ ਮੁਕਾਬਲੇ

11th National Gatka Championship

ਚੰਡੀਗੜ੍ਹ 4 ਅਕਤੂਬਰ ( ) ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ’ ਵੱਲੋਂ ਗੱਤਕਾ ਐਸੋਸੀਏਸ਼ਨ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਈ ਜਾ ਰਹੀ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਅੱਜ ਇੱਥੇ ਇਸ ਸਬੰਧੀ ਇੱਕ ਮੀਟਿੰਗ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਗੱਤਕਾ ਐਸੋਸੀਏਸ਼ਨ ਦਿੱਲੀ ਦੇ ਚੇਅਰਮੈਨ ਅਤੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਵਿਰਕ, ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੀਤਇੰਦਰਪਾਲ ਸਿੰਘ, ਸੰਯੁਕਤ ਸਕੱਤਰ ਮੇਜਰ ਸਿੰਘ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਚਿੰਗ ਡਾਇਰੈਕਟੋਰੇਟ ਵੱਲੋਂ ਡਾਇਰੈਕਟਰ ਜੋਗਿੰਦਰ ਸਿੰਘ ਬੁੱਧ ਵਿਹਾਰ ਸ਼ਾਮਿਲ ਹੋਏ।

Also read : ਰੋਜ਼ਾਨਾ ਸਵੇਰੇ ਖਾਲੀ ਪੇਟ ਇਨ੍ਹਾਂ ਸੁੱਕੇ ਮੇਵਿਆਂ ਦਾ ਕਰੋ ਸੇਵਨ, ਕਈ ਬੀਮਾਰੀਆਂ ਹੋਣਗੀਆਂ ਦੂਰ

ਇਸ ਮੀਟਿੰਗ ਦੌਰਾਨ ਤਾਲਕਟੋਰਾ ਸਟੇਡੀਅਮ ਵਿੱਚ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਲੇਖਾ-ਜੋਖਾ ਕੀਤਾ ਗਿਆ ਅਤੇ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਨੂੰ ਉਹਨਾਂ ਦੀਆਂ ਡਿਊਟੀਆਂ ਸਬੰਧੀ ਗਿਆਤ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਦੋ ਰੋਜਾ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਘੱਟੋ ਘੱਟ 18 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਉਮਰ ਵਰਗ ਦੀਆਂ ਟੀਮਾਂ ਭਾਗ ਲੈਣਗੀਆਂ। ਉਹਨਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੀ ਰਿਹਾਇਸ਼ ਦਾ ਵੱਖੋ ਵੱਖਰਾ ਪ੍ਰਬੰਧ ਹੋਵੇਗਾ ਅਤੇ ਲੰਗਰ ਦਾ ਖੁੱਲਾ ਪ੍ਰਬੰਧ ਕੀਤਾ ਗਿਆ ਹੈ। ਰੈਫਰੀਆਂ ਅਤੇ ਜੱਜਮੈਂਟ ਟੀਮਾਂ ਦੇ ਰਹਿਣ ਲਈ ਵੱਖਰਾ ਪ੍ਰਬੰਧ ਹੋਵੇਗਾ। 11th National Gatka Championship

ਉਹਨਾਂ ਸਮੂਹ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਦੀ ਪ੍ਰਵਾਨਤ ਖੇਡ ਕਿੱਟ ਵਿੱਚ ਹੀ ਸ਼ਾਮਿਲ ਹੋਣ।

11th National Gatka Championship

11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਬੰਧੀ ਦਿੱਲੀ ‘ਚ ਮੀਟਿੰਗ ਦੌਰਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਗੱਤਕਾ ਐਸੋਸੀਏਸ਼ਨ ਦਿੱਲੀ ਦੇ ਚੇਅਰਮੈਨ ਸਰਬਜੀਤ ਸਿੰਘ ਵਿਰਕ, ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੀਤਇੰਦਰਪਾਲ ਸਿੰਘ, ਸੰਯੁਕਤ ਸਕੱਤਰ ਮੇਜਰ ਸਿੰਘ ਅਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਜੋਗਿੰਦਰ ਸਿੰਘ ਬੁੱਧ ਵਿਹਾਰ ਬੈਠੇ ਨਜ਼ਰ ਆ ਰਹੇ ਹਨ।

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 25 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੩ ॥ ਬਿਨੁ ਸਤਿਗੁਰ...

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...