Sunday, January 19, 2025

ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 12 ਕਰੋੜ ਰੁਪਏ ਖਰਚ ਕਰੇਗੀ: ਡਾ.ਇੰਦਰਬੀਰ ਸਿੰਘ ਨਿੱਜਰ

Date:

ਚੰਡੀਗੜ੍ਹ, 30 ਮਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।  ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਦੀ ਸਥਾਪਨਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਸਰਕਾਰ ਨੇ ਪੰਜਾਬ ਭਰ ਵਿੱਚ ਕਈ ਵਿਕਾਸ ਕਾਰਜ ਅਤੇ ਸਕੀਮਾਂ ਸ਼ੁਰੂ ਕੀਤੀਆਂ ਹਨ।

ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ:ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 12 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।  ਇਹ ਮਹੱਤਵਪੂਰਨ ਬਜਟ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਅਤੇ ਮੁਰੰਮਤ ਦੇ ਨਾਲ-ਨਾਲ ਵੱਖ-ਵੱਖ ਹਲਕਿਆਂ ਵਿੱਚ ਪਾਰਕਾਂ ਦੀ ਪੇਂਟਿੰਗ ਅਤੇ ਨਵੀਨੀਕਰਨ ਦੀ ਸਹੂਲਤ ਦੇਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਾਰਡ ਨੰ. 33, 35, 37, 38, 40, 41, 62, 63 ਅਤੇ 66 ਵਿਖੇ 2.45 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਤੋਂ ਇਲਾਵਾ, ਦੱਖਣੀ ਹਲਕੇ ਅਤੇ ਕੇਂਦਰੀ ਚੋਣ ਖੇਤਰ (ਜ਼ੋਨ ਨੰ. 4) ਦੀਆਂ ਗਲੀਆਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 29.80 ਲੱਖ ਰੁਪਏ ਖਰਚ ਕੀਤੇ ਜਾਣਗੇ।

ਸ਼ਹਿਰ ਦੇ ਸੁਹਜ ਨੂੰ ਨਿਖਾਰਨ ਲਈ 1.52 ਕਰੋੜ ਰੁਪਏ ਦੇ ਬਜਟ ਨਾਲ ਦੱਖਣੀ, ਕੇਂਦਰੀ ਅਤੇ ਉੱਤਰੀ ਹਲਕਿਆਂ ਵਿੱਚ ਪਾਰਕਾਂ ਲਈ ਪੇਂਟਿੰਗ ਅਤੇ ਨਵੀਨੀਕਰਨ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਇਸ ਤੋਂ ਇਲਾਵਾ, 7.55 ਕਰੋੜ ਰੁਪਏ ਦੀ ਰਕਮ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ, ਸੀਸੀ ਪੈਚਵਰਕ, ਸਦਰ ਥਾਣੇ ਤੋਂ ਮਦਰ ਟੈਰੇਸਾ ਸਟੈਚੂ ਤੱਕ ਸੜਕ ਨੂੰ ਚੌੜਾ ਕਰਨ (ਸੜਕ ਦਾ ਕੰਮ, ਇੰਟਰਲਾਕਿੰਗ ਟਾਈਲਾਂ ਆਦਿ) ਅਤੇ ਹੋਰ ਸਬੰਧਤ ਕੰਮਾਂ ਲਈ ਵਰਤੀ ਜਾਵੇਗੀ।

ਡਾ.ਨਿੱਜਰ ਨੇ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।  ਭ੍ਰਿਸ਼ਟ ਅਭਿਆਸਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਛੋਟ ਦੇ ਉਚਿਤ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਡਾ.ਨਿੱਜਰ ਨੇ ਵਿਕਾਸ ਕਾਰਜਾਂ ਲਈ ਜਿੰਮੇਵਾਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਗੁਣਵੱਤਾ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ।

ਪੰਜਾਬ ਸਰਕਾਰ ਇੱਕ ਰੰਗਲਾ ਅਤੇ ਖੁਸ਼ਹਾਲ ਰਾਜ ਦੀ ਸਿਰਜਣਾ ਦੇ ਸੰਕਲਪ ਦੇ ਨਾਲ ਆਪਣੇ ਵਸਨੀਕਾਂ ਦੀ ਸਰਵਪੱਖੀ ਭਲਾਈ ਅਤੇ ਵਿਕਾਸ ਲਈ ਆਪਣੇ ਸਮਰਪਣ ਵਿੱਚ ਦ੍ਰਿੜ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...