Sunday, January 19, 2025

ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ: ਗੁਰਮੀਤ ਖੁੱਡੀਆਂ

Date:

• ਪਲੇਠੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਨਿਰਦੇਸ਼

• *ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ *

ਚੰਡੀਗੜ੍ਹ,10 ਜੂਨ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਉਹ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿੱਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖੇਤੀ ਦੇ ਇਸ ਸਹਾਇਕ ਕਿੱਤੇ ਹੇਠ ਰਕਬੇ ਨੂੰ ਹੋਰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਅਧਿਕਾਰੀਆਂ ਨੂੰ  ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇਸਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...