Monday, January 6, 2025

12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਵਿਨੀਤ ਕੁਮਾਰ

Date:

ਫਰੀਦਕੋਟ 21 ਅਗਸਤ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਾਉਣੀ, ਰੁਪਈਆਂਵਾਲਾ, ਝੋਕ ਸਰਕਾਰੀ, ਜਨੇਰੀਆ, ਸੰਗਰਾਹੂਰ ਅਤੇ ਬੁੱਟਰ ਪਿੰਡਾਂ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06 ਜਨਵਰੀ 2025

Hukamnama Sri Harmandir Sahib Ji ਸਲੋਕ ॥ ਕੁਟੰਬ ਜਤਨ ਕਰਣੰ ਮਾਇਆ...

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ:ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ...