Saturday, December 28, 2024

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ

Date:

ਚੰਡੀਗੜ੍ਹ, 10 ਅਕਤੂਬਰ:

           1658 kg of heroin recovered ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।

            ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।

           ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 

READ ALSO : ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। 

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 185 ਐਫਆਈਆਰਜ਼, ਜਿਹਨਾਂ ਵਿਚ 21 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 260 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 6.38 ਕੁਇੰਟਲ ਭੁੱਕੀ, 43388  ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।  

           ਉਨ੍ਹਾਂ ਕਿਹਾ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 13 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1111 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 197 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 31 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਰਾਈਫਲਾਂ, 222 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 10.86 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕੀਤੇ ਹਨ। 

ਇਸੇ ਤਰ੍ਹਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਜਿਸ ਦਾ ਗਠਨ 6 ਅਪ੍ਰੈਲ, 2022 ਨੂੰ ਕੀਤਾ ਗਿਆ ਸੀ, ਨੇ ਆਪਣੇ ਗਠਨ ਤੋਂ ਲੈ ਕੇ ਹੁਣ ਤੱਕ 800 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਅਤੇ 6 ਨੂੰ ਮਾਰ ਕੇ 249 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ 839 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 171 ਵਾਹਨ ਬਰਾਮਦ ਕੀਤੇ ਹਨ।1658 kg of heroin recovered 

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਨਸ਼ਿਆ ਦੀ ਮਾਮੂਲੀ ਜਿਹੀ ਬਰਾਮਦਗੀ ਹੀ ਹੋਈ ਹੋਵੇ।1658 kg of heroin recovered

Share post:

Subscribe

spot_imgspot_img

Popular

More like this
Related

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...

ਗੈਰ ਸਿੱਖ ਤਾਂ ਸ਼ਹਾਦਤਾਂ ਦਾ ਸਤਿਕਾਰ ਕਰਦੇ ਹਨ, ਪਰ ਅਸੀਂ ਕਿਉਂ ਭੁੱਲ ਰਹੇ ਹਾਂ ?

Non-Sikhs respect martyrdomਸਿਆਸੀ ਪਾਰਟੀ ਕਿਸੇ ਦੀ ਕੋਈ ਵੀ ਹੋਵੇ...