Thursday, December 26, 2024

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

Date:

ਬਠਿੰਡਾ, 9 ਫ਼ਰਵਰੀ : ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ. ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਿੱਥੋ ਤੱਕ ਵੀ ਅੱਜ ਅਸੀਂ ਪਹੁੰਚੇ ਹਾਂ ਇਸ ਸਭ ਸਾਡੀ ਵਿਰਾਸਤ ਦੇ ਸਦਕਾ ਹੀ ਹੈ।

          ਇਸ ਦੌਰਾਨ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਕੀਤੇ ਗਏ ਇਸ 17ਵੇਂ ਵਿਰਾਸਤੀ ਮੇਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਮੇਲਾ 11 ਫ਼ਰਵਰੀ ਤੱਕ ਚੱਲੇਗਾ।

          ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਹ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲੇ ਦਾ ਆਗਾਜ਼ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਦੁਆਰਾ ਅੱਜ ਇੱਥੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਇਆ। ਇਸ ਮੌਕੇ ਕੱਢੇ ਗਏ ਵਿਰਾਸਤੀ ਕਾਫ਼ਲੇ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਵਿਰਾਸਤੀ ਕਾਫ਼ਲੇ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਤੋਂ ਇਲਾਵਾ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਦੌਰਾਨ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਸਿੰਗਾਰੇ ਹੋਏ ਰਥ ਤੇ ਊਠ, ਪੁਰਾਣੇ ਸਮੇਂ ਵਾਲੀਆਂ ਤਿਆਰ ਕਰਵਾਈਆਂ ਜੀਪਾਂ, ਊਠ ਗੱਡੀਆਂ, ਮੋਟਰ ਸਾਈਕਲ ਤੋਂ ਇਲਾਵਾ ਪੁਰਾਣਾ ਸੱਭਿਆਚਾਰ ਦਰਸਾਉਂਦੇ ਪਹਿਰਾਵੇ ਵਿੱਚ ਸ਼ਾਮਲ ਬਜ਼ੁਰਗ, ਗੱਭਰੂਆਂ ਦੀਆਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਗਿੱਧੇ ਦੀਆਂ ਟੀਮਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।

ਇਹ ਵਿਰਾਸਤੀ ਕਾਫ਼ਲਾ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਮਾਲ ਰੋਡ, ਗੋਲ ਡਿੱਗੀ, ਏ.ਸੀ.ਮਾਰਕੀਟ, ਸ੍ਰੀ ਹਨੂੰਮਾਨ ਚੌਂਕ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸਮਾਪਤ ਹੋਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ. ਬਲਦੇਵ ਸਿੰਘ ਚਹਿਲ, ਸ. ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

Share post:

Subscribe

spot_imgspot_img

Popular

More like this
Related

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਦਸੰਬਰ 2024 (      )-- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ...