Friday, December 27, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Date:


ਚੰਡੀਗੜ੍ਹ, 23 ਅਗਸਤ:  

186 crore released for relief of crop damage ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। 

ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। 

READ ALSO :ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਲਈ ਚੰਡੀਗੜ੍ਹ ਪ੍ਰਸ਼ਾਸ਼ਨ ‘ਤੇ ਕਿਸਾਨ ਵਿਚ ਭਾਰੀ ਟਕਰਾਅ

ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 

ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ।  ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।186 crore released for relief of crop damage

 ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 186 crore released for relief of crop damage

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...