19 ਉਮੀਦਵਾਰ ਚੋਣ ਮੈਦਾਨ ‘ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

19 candidates in the election field

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ ‘ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ। 19 candidates in the election field

ਵੋਟਰਾਂ ‘ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।19 candidates in the election field

also read :- ਰਾਜਸਥਾਨ ‘ਚ PM Narendra Modi ਦਾ ਰੋਡ ਸ਼ੋਅ

ਇਸੇ ਦਰਮਿਆਨ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ।19 candidates in the election field

[wpadcenter_ad id='4448' align='none']