ਜਗਦੀਸ਼ ਟਾਈਟਲਰ ਤੇ ਚਲੇਗਾ ਹੱਤਿਆ ਦਾ ਮੁਕੱਦਮਾ ,1984 ਸਿੱਖ ਕਤਲੇਆਮ ਮਾਮਲੇ ‘ਚ ਦੋਸ਼ ਤੈਅ

Date:

1984 anti-Sikh riots

1984 ਦੇ ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਕ ਗਵਾਹ ਨੇ ਦੋਸ਼ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਅੰਬੈਸਡਰ ਕਾਰ ਤੋਂ ਉਤਰਿਆ ਅਤੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ।

ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਸਿੱਖ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਮੌਜੂਦ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਵਿੱਚ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਮਾਰੇ ਗਏ ਸਨ।

Read Also : ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੀਬੀਆਈ ਨੇ ਟਾਈਟਲਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣ) ਅਤੇ 302 (ਕਤਲ) ਦੇ ਤਹਿਤ ਦੋਸ਼ੀ ਠਹਿਰਾਇਆ ਸੀ।
ਕੋਰਟ ਦੇ ਫੈਸਲੇ ਤੋਂ ਬਾਅਦ ਐਡਵੋਕੇਟ ਐਚ ਐਸ ਫੂਲਕਾ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕੋਰਟ ਨੇ ਕਿਸ ਤਰ੍ਹਾਂ ਇਸ ਕੇਸ ਉੱਤੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਉਮੀਦ ਹੈ ਕਿ ਜਗਦੀਸ਼ ਟਾਈਟਲਰ ਵੀ ਜਲਦ ਹੀ ਜੇਲ੍ਹ ਦੇ ਵਿੱਚ ਹੋਵੇਗਾ।

ਕੋਰਟ ਦੇ ਫੈਸਲੇ ਤੋਂ ਬਾਅਦ ਐਡਵੋਕੇਟ ਐਚ ਐਸ ਫੂਲਕਾ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕੋਰਟ ਨੇ ਕਿਸ ਤਰ੍ਹਾਂ ਇਸ ਕੇਸ ਉੱਤੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਉਮੀਦ ਹੈ ਕਿ ਜਗਦੀਸ਼ ਟਾਈਟਲਰ ਵੀ ਜਲਦ ਹੀ ਜੇਲ੍ਹ ਦੇ ਵਿੱਚ ਹੋਵੇਗਾ।

1984 anti-Sikh riots

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...