ਤੀਜੇ ਦਿਨ 2 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫਸਰ

ਬਠਿੰਡਾ, 9 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ 11 ਤੋਂ ਅੱਜ 2 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਤੀਸਰੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਸਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਅਜ਼ਾਦ ਸਮਾਜ ਪਾਰਟੀ (ਕਾਂਸੀ ਰਾਮ) ਵਲੋਂ ਸ. ਜਸਵੀਰ ਸਿੰਘ ਅਤੇ ਭਾਰੀਤਯ ਜਵਾਨ ਕਿਸਾਨ ਪਾਰਟੀ ਵਲੋਂ ਸ. ਨੈਬ ਸਿੰਘ ਨੇ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 14 ਮਈ ਨੂੰ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ, ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ। ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ 2024) ਨੂੰ ਨਹੀਂ ਲਈਆਂ ਜਾਣਗੀਆਂ।

ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦਾ ਨਤੀਜਾ 4 ਜੂਨ ਐਲਾਨਿਆ ਜਾਵੇਗਾ। 

[wpadcenter_ad id='4448' align='none']