2 Daughters Missing
ਲੁਧਿਆਣਾ ਵਿਚ ਪਿਛਲੇ 16 ਦਿਨ ਤੋਂ ਇਕ ਪਰਿਵਾਰ ਦੀਆਂ ਦੋ ਲੜਕੀਆਂ ਲਾਪਤਾ ਹਨ, ਜਿਨਾਂ ਦਾ ਹਾਲੇ ਤਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਬੱਚੀਆਂ ਦੀ ਮਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਅਪੀਲ ਕੀਤੀ ਗਈ ਕਿ ਉਨ੍ਹਾਂ ਦੀਆਂ ਬੱਚੀਆਂ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਪਰਿਵਾਰ ਨੇ ਕਿਹਾ ਕਿ ਪੁਲਿਸ ਅਜੇ ਤਕ ਕੋਈ ਕਾਰਵਾਈ ਨਹੀਂ ਕਰ ਸਕੀ। ਇਹ ਬੱਚੀਆਂ ਟਿਊਸ਼ਨ ਜਾਣ ਤੋਂ ਬਾਅਦ ਘਰ ਨਹੀਂ ਪਰਤੀਆਂ।
ਬੱਚੀਆਂ ਦੀ ਮਾਂ ਨੀਤੂ ਸ਼ੁਕਲਾ ਨੇ ਦਸਿਆ ਕਿ ਜਦੋਂ ਵੀ ਉਹ ਸਾਹਨੇਵਾਲ ਥਾਣੇ ਵਿਚ ਲੜਕੀਆਂ ਬਾਰੇ ਪੁੱਛਣ ਜਾਂਦੇ ਹਨ ਤਾਂ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਵਾਪਸ ਭੇਜ ਦਿੰਦੇ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਐਫਆਈਆਰ ਵੀ ਵਿਧਾਇਕ ਦੀ ਦਖਲ ਮਗਰੋਂ ਦਰਜ ਕੀਤੀ।
ਨੀਤੂ ਨੇ ਦਸਿਆ ਕਿ ਪੁਲਿਸ ਉਨ੍ਹਾਂ ਨੂੰ ਨਿੱਤ ਲਾਰੇ ਲਗਾ ਰਹੀ ਹੈ। ਪਿਛਲੇ 16 ਦਿਨਾਂ ਤੋਂ ਲੜਕੀਆਂ ਕਿੱਥੇ ਹਨ ਅਤੇ ਉਨ੍ਹਾਂ ਦੀ ਹਾਲਤ ਕੀ ਹੈ, ਇਸ ਬਾਰੇ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਹੈ। ਹਰ ਰੋਜ਼ ਬਹਾਨੇ ਬਣਾ ਕੇ ਪਰਿਵਾਰ ਨੂੰ ਭਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਚੰਡੀਗੜ੍ਹ ਵਿੱਚ ਕੋਰੋਨਾ ਦੇ ਨਵੇਂ JN.1 ਵੇਰੀਐਂਟ ਨੂੰ ਲੈ ਕੇ ਚੇਤਾਵਨੀ ਜਾਰੀ
ਲਾਪਤਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਪਰਿਵਾਰ ਗਿਆਸਪੁਰਾ ਦੇ ਮਹਾਲਕਸ਼ਮੀ ਇਲਾਕੇ ‘ਚ ਰਹਿ ਰਿਹਾ ਹੈ। ਬੱਚੀਆਂ ਦੀ ਉਮਰ 10 ਅਤੇ 16 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਦੋਵੇਂ ਭੈਣਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਬੇਅੰਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਪਰਿਵਾਰ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 362 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਵਾਂ ਲੜਕੀਆਂ ਦੀ ਬਰਾਮਦਗੀ ਲਈ ਛਾਪੇਮਾਰੀ ਕਰ ਰਹੀ ਹੈ।
2 Daughters Missing