Sunday, January 19, 2025

ਨੈਸ਼ਨਲ ਲੋਕ ਅਦਾਲਤ ’ਚ ਹੋਇਆ 22250 ਕੇਸਾਂ ਦਾ ਨਿਪਟਾਰਾ

Date:

ਅੰਮ੍ਰਿਤਸਰ 9 ਦਸੰਬਰ 2023

               ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 46 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 21 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 2 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਇਸ ਤੋਂ ਇਲਾਵਾ ਰੇਵਿਨਿੳ ਅਦਾਲਤਾਂ ਵੱਲੋਂ ਅਪਣੇ ਪੱਧਰ ਤੇ 16 ਲੋਕ ਅਦਾਲਤ ਬੈਂਚ ਲਗਾਏ ਗਏ। ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ ਵੀ 02 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ। ਇਸ ਦੇ ਨਾਲ ਹੀ ਕੋਪਰੇਟਿਵ ਸੋਸਾਇਟੀ ਵੱਲੋਂ 01 ਲੋਕ ਅਦਾਲਤ ਬੈਂਚ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋ 01 ਲੋਕ ਅਦਾਲਤ ਬੈਂਚ ਲੋਕਾ ਦੀਆਂ ਸ਼ਿਕਾਇਤਾਂ ਅਤੇ ਪ੍ਰਦੁਸ਼ਨ ਦੇ ਚਲਾਨਾ ਦਾ ਲਗਾਇਆ ਗਿਆ।

               ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 25450 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 22250 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।

               ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।

ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ, ਸਿਨਿਅਰ ਡਵੀਜਨ ਵੱਲੋਂ ਇਹ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ—ਮਈ ਢੰਗ ਨਾਲ, ਸ਼ਾਂਤ—ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ। ਇਸ ਤਰ੍ਹਾਂ ਜਦੋਂ ਸ਼ਾਂਤ—ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਇਹ ਸੰਦੇਸ਼ ਪਹੁੰਚਦਾ ਹੇ ਕਿ ਲੜਾਈ ਝਗੜੀਆਂ ਵਿੱਚ ਕੁਝ ਨਹੀ ਰਖੀਆਂ ਅਤੇ ਜੋ ਜਿੰਦਗੀ ਪ੍ਰਮਾਤਮਾਂ ਨੇ ਸਾਨੂੰ ਬਖਸ਼ੀ ਉਸਨੂੰ ਬਗੇਰ ਕਿਸੇ ਡਰ ਜਾ ਹੋਰ ਕਾਰਨਾਂ ਤੋਂ ਬਤੀਤ ਕਰ ਸਕਦੇ ਹਾਂ।

               ਇਕ ਕੇਸ ਵਿੱਚ ਹੋਈ ਸਫਲਤਾ ਬਾਰੇ ਦੱਸਦੇ ਜੱਜ ਸਾਹਿਬਾਨ ਨੇ ਦਸਿਆ ਕੀ ਕੇਸ 2017 ਤੋਂ ਅਦਾਲਤਾ ਵਿੱਚ ਲੰਭਿਤ ਸੀ ਅਤੇ ਪਾਰਟੀਆਂ ਆਪਸ ਵਿੱਚ ਚੈਕ ਬਾਉਂਸ ਨੂੰ ਲੇ ਕੇ ਝਗੜ ਰਹਿਆਂ ਸਨ, ਜਿਸ ਕਾਰਨ ਦੋਹਾਂ ਧਿਰਾਂ ਦਾ ਆਪਸੀ ਝਗੜਾ ਕਾਫੀ ਵੱਧ ਗਿਆ ਸੀ। ਇਹ ਕੇਸ ਅੱਜ ਮਾਨਯੌਗ ਅਦਾਲਤ ਸ਼੍ਰੀ ਦਰਬਾਰੀ ਲਾਲ, ਵਧੀਕ ਜਿਲ੍ਹਾ ਅਤੇ ਸੇੇਸ਼ਨਜ ਜੱਜ ਸਾਹਿਬ ਵੱਲੋ ਸੁਣਿਆ ਗਿਆ ਅਤੇ ਜੱਜ ਸਾਹਿਬਾਨ ਅਤੇ ਮੈਂਬਰਾਂ ਦੇ ਯਤਨਾ ਸਦਕਾਂ ਉਕਤ ਕੇਸ ਦਾ ਰਾਜੀਨਾਮਾ 5 ਲੱਖ 80 ਹਜਾਰ ਵਿੱਚ ਹੋ ਗਿਆ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...