Friday, December 27, 2024

25 ਕਿਲੋ ਪਲਾਸਟਿਕ ਜਬਤ, 11 ਚਲਾਨ ਕੀਤੇ

Date:

ਫਾਜ਼ਿਲਕਾ, 27 ਫਰਵਰੀ

ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੋਂਸਲ ਫਾਜ਼ਿਲਕਾ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ *ਤੇ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਬਜਾਰਾਂ ਵਿਚ ਚੈਕਿੰਗ ਕੀਤੀ ਗਈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 25 ਕਿਲੋ ਡਿਸਪੋਜਲ ਪੋਲੀਥੀਨ ਜਬਤ ਕੀਤਾ ਅਤੇ ਨਾਲ ਹੀ 11 ਚਲਾਨ ਕੀਤੇ।

ਇਸ ਮੌਕੇ ਨਗਰ ਕੌਂਸਲ ਦੇ ਸੁਪਡਰੈਂਟ ਸ੍ਰੀ ਨਰੇਸ਼ ਖੇੜਾ ਅਤੇ ਐਸ.ਡੀ.ਓ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਿਸ਼ਵਾਸ਼ ਸਿੰਘ  ਨੇ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ *ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਦਿਆਂ ਸਾਂਝੇ ਤੌਰ *ਤੇ ਗਤੀਵਿਧੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੇ ਦੁਕਾਨਦਾਰਾਂ ਨੂੰ ਜਿਥੇ ਲਗਾਤਾਰ ਸਿੰਗਲ ਯੁਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਾਰ-ਵਾਰ ਅਪੀਲ ਵੀ ਕੀਤੀ ਗਈ ਹੈ ਉਥੇ ਕਾਰਵਾਈਆਂ ਵੀ ਲਗਾਤਾਰ ਆਰੰਭੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਲਾਸਟਿਕ ਨਾਂ ਤਾਂ ਜਲਦੀ ਗਲਦਾ ਹੈ ਅਤੇ ਬਿਮਾਰੀਆਂ ਵੀ ਪੈਦਾ ਕਰਦਾ ਹੈ ਤੇ ਵਾਤਾਵਰਣ ਲਈ ਵੀ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਕਰਕੇ ਸੀਵਰੇਜ ਸਿਸਟਮ ਵਿਚ ਵੀ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਇਸ ਕਰਕੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਥਾਂ *ਤੇ ਕਪੜੇ ਦੇ ਬਣੇ ਕੈਰੀ ਬੈਗ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੁੰ ਵੀ ਅਪੀਲ ਕੀਤੀ ਹੈ ਕਿ ਖਰੀਦਦਾਰੀ ਕਰਨ ਜਾਣ ਸਮੇਂ ਕੱਪੜੇ ਦੇ ਥੈਲੇ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਪਲਾਸਟਿਕ ਦੀ ਮੁਕੰਮਲ ਤੌਰ *ਤੇ ਵਰਤੋਂ ਬੰਦ ਹੋ ਸਕੇ।

ਇਸ ਮੌਕੇ ਨਗਰ ਕੌਂਸਲ ਤੋਂ ਜਗਦੀਪ ਸਿੰਘ ਸੈਨੇਟਰੀ ਇੰਸਪੈਕਟਰ, ਨਿਤਿਨ, ਦਵਿੰਦਰ ਆਦਿ ਸਟਾਫ ਮੌਜੂਦ ਸੀ।

Share post:

Subscribe

spot_imgspot_img

Popular

More like this
Related

ਮੋਹਾਲੀ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਮਾਂ-ਪੁੱਤ ਦੀ ਮੌਤ, ਪਿਤਾ ਦੀ ਹਾਲਤ ਗੰਭੀਰ

 Sleeping Mother Son Death ਮੋਹਾਲੀ 'ਚ ਅੰਗੀਠੀ ਬਾਲ ਕੇ ਬੰਦ...

PM ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ , ਜਾਣੋ ਕਦੋਂ ਹੋਵੇਗਾ ਅੰਤਿਮ ਸਸਕਾਰ

Manmohan Singh Death ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ...

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...