27000 government jobs ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ‘ਚ ਪੀਣਯੋਗ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਕੂੜੇ-ਕਰਕਟ ਦੇ ਨਿਪਟਾਰੇ ਲਈ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ 3 ਦਰਜਨ ਦੇ ਕਰੀਬ ਜੂਨੀਅਰ ਇੰਜੀਨੀਅਰਜ਼ (ਜੇ.ਈਜ਼) ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਨਵ ਨਿਯੁਕਤ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣਗੇ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਬਹੁਤ ਸਾਰੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੀ ਭਰਤੀ ਨਾਲ ਜਿੱਥੇ ਪ੍ਰੋਜੈਕਟਾਂ ਦੀ ਗਤੀ ਹੋਰ ਤੇਜ਼ ਹੋਵੇਗੀ ਉੱਥੇ ਹੀ ਲੋਕਾਂ ਨੂੰ ਹੋਰ ਜ਼ਿਆਦਾ ਸੁਵਿਧਾਵਾਂ ਦੇਣ ਵਿਚ ਵੀ ਸੌਖ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ 2022 ਵਿਚ ਵਿਭਾਗ ‘ਚ ਜੂਨੀਅਰ ਨਕਸ਼ਾ ਨਵੀਸਾਂ ਦੀ ਵੀ ਭਰਤੀ ਕੀਤੀ ਗਈ ਸੀ। 27000 government jobs
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸੂਬੇ ਵਿਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਖਾਲੀ ਪਈਆਂ ਸਰਕਾਰੀ ਅਸਾਮੀਆਂ ਨੂੰ ਭਰਿਆ ਜਾਵੇਗਾ। ਆਪਣੇ ਇਸ ਵਾਅਦੇ ਦੀ ਪੂਰਤੀ ਕਰਦਿਆਂ ਹੁਣ ਤੱਕ ਮੁੱਖ ਮੰਤਰੀ ਵੱਲੋਂ ਤਕਰੀਬਨ 27 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੇ ਵਿਭਾਗ ਵਿਚ ਆਉਣ ਨਾਲ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਵਿਚ ਵੀ ਆਸਾਨੀ ਹੋਵੇਗੀ। 27000 government jobs