ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਦੇ ਉਦੇਸ਼ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਬਰੀਵਾਲਾ ਦੀ ਮੁੱਖ ਮੰਡੀ ਤੋਂ ਇਲਾਵਾ ਇਹਨਾਂ ਮਾਰਕੀਟ ਕਮੇਟੀਆਂ ਦੇ ਅਧੀਨ ਪੈਂਦੇ ਫੋਕਲ ਪੁਆਇੰਟਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ ਉਹ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਛੇਤੀ ਤੋਂ ਛੇਤੀ ਇਹ ਲਿਫਟਿੰਗ ਕਰ ਸਕਣ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ 58830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3,96,565 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 3,51,284 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਨੇ 14771 ਮੀਟ੍ਰਿਕ ਟਨ, ਮਾਰਕ ਫੈਡ ਨੇ 15386 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 12665 ਮੀਟ੍ਰਿਕ ਟਨ ਅਤੇ ਪਨਸਪ ਨੇ 15037 ਮੀਟ੍ਰਿਕ ਟਨ ਕਣਕ ਬੀਤੇ ਕੱਲ ਖਰੀਦ ਕੀਤੀ ਹੈ। ਜਦਕਿ ਹੁਣ ਤੱਕ ਪਨਗਰੇਨ ਜ਼ਿਲ੍ਹੇ ਵਿੱਚ ਕੁੱਲ 86062 ਮੀਟ੍ਰਿਕ ਟਨ, ਮਾਰਕਫੈਡ 105319 ਮੀਟ੍ਰਿਕ ਟਨ,  ਪਨਸਪ 76162 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ 83655 ਮੀਟ੍ਰਿਕ ਟਨ ਅਤੇ ਨਿਜੀ ਵਪਾਰੀ 236 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਚੁੱਕੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 69986 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਦੇ ਕੰਮ ’ਚ ਹੋਰ ਤੇਜ਼ੀ ਕਰਨ ਦੇ ਉਦੇਸ਼ ਨਾਲ ਹੁਣ ਟਰੈਕਟਰ ਟਰਾਲੀਆਂ ਨਾਲ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਕਣਕ ਦੀ ਲਿਫਟਿੰਗ ਕਰਨੀ ਚਾਹੁੰਦੇ ਹਨ ਉਹ ਆਪਣੇ ਆੜ੍ਹਤੀਏ ਨਾਲ ਸੰਪਰਕ ਕਰ ਸਕਦੇ ਹਨ। ਇਸ ਤਰ੍ਹਾਂ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਹੋ ਸਕੇਗੀ। ਉਹਨਾਂ ਨੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਕਣਕ ਆਉਣ ਲਈ ਥਾਂ ਦੀ ਕੋਈ ਘਾਟ ਨਾ ਰਹੇ।

[wpadcenter_ad id='4448' align='none']