Wednesday, January 15, 2025

1 ਜੂਨ ਨੂੰ, ਪੰਜਾਬ ਦੇ ਪੋਲਿੰਗ ਬੂਥਾਂ ‘ਤੇ ਇਹ 3 ਚੀਜ਼ਾਂ ਖਾਣ ਵਾਲੇ ਦੀ ਖੈਰ ਨਹੀਂ

Date:

 3 things not good for the eater

ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਆਖਰੀ ਪੜਾਅ ‘ਚ ਵੋਟਿੰਗ ਹੋਣੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਸਬੰਧੀ 3 ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਲੋਕ ਸਭਾ ਚੋਣਾਂ 2024 ਦੀ ਵੋਟਿੰਗ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।3 things not good for the eater

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਸਿਰਜਣ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹ ਅਹਿਮ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜ਼ੋਨ ਘੋਸ਼ਿਤ ਕਰਨ ਦਾ ਮਕਸਦ ਤੰਬਾਕੂਨੋਸ਼ੀ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਅਤੇ ਲੋਕਾਂ ਨੂੰ ਸਿਹਤਮੰਦ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।

also read :- ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੀਆਂ ਭਿਆਨਕ ਬਿਮਾਰੀਆਂ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨ ਸਿਹਤ ਮੁਹਿੰਮਾਂ ਨੂੰ ਅੱਗੇ ਲਿਜਾਣ ਦੀ ਦਿਸ਼ਾ ਵਿਚ ਇਕ ਕਦਮ ਹੈ |3 things not good for the eater

Share post:

Subscribe

spot_imgspot_img

Popular

More like this
Related