Friday, December 27, 2024

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

Date:

ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ

ਬਾਕੀ ਰਹਿੰਦੇ ਕੇਸ ਵੀ ਜਲਦ ਨਿਪਟਾਏ ਜਾਣਗੇ

ਚੰਡੀਗੜ੍ਹ, 23 ਮਈ

3222 cases canal water ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ ਜਿਨ੍ਹਾਂ ਨੂੰ ਵੀ ਜਲਦ ਨਿਪਾਇਆ ਜਾਵੇਗਾ।

ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਹਿਰੀ ਪਾਣੀ ਦੇ ਝਗੜਿਆਂ ਦੇ ਕਈ ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਉਪਰੰਤ ਦਿੱਤੀ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਨੂੰ ਵੀ ਜਲਦ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਨੂੰ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ ਉੱਥੇ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਵੀ ਯਕੀਨੀ ਬਣਾ ਰਹੀ ਹੈ।ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਜਿਨ੍ਹਾਂ ਵਿੱਚ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਆਦਿ ਸ਼ਾਮਲ ਹਨ, ਨੂੰ ਨਿਗਰਾਨੀ ਉੱਤੇ ਲਗਾਇਆ ਗਿਆ ਹੈ। 3222 cases canal water

ALSO READ :ਅੰਮ੍ਰਿਤਪਲ ਸਿੰਘ ਮਾਮਲੇ ਚ ਵੱਡਾ ਖੁਲਾਸਾ , ਪੁਲਿਸ ਨੇ ਕੀਤਾ ਚਲਾਨ ਪੇਸ਼

ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ।ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ। ਇਸ ਤੋਂ ਬਾਅਦ ਸਰਕਾਰ ਨੇ ਹਫਤਾਵਾਰੀ ਆਧਾਰ ‘ਤੇ ਪ੍ਰਾਪਤ ਸਾਰੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਿਰਫ 9 ਮਹੀਨਿਆਂ ਦੇ ਸਮੇਂ ਵਿੱਚ 3222 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਬਕਾਇਆ ਕੇਸਾਂ ਦੀ ਗਿਣਤੀ ਘਟ ਕੇ 1614 ਰਹਿ ਗਈ ਹੈ।ਇਹ ਵੀ ਜਲਦ ਨਿਪਟਾਏ ਜਾਣਗੇ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ। ਸੂਬਾ ਸਰਕਾਰ ਲਈ ਕਿਸਾਨੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...