ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

  ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।

        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

        ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ 2 ਅਗਸਤ 2023 ਤੋਂ 2 ਅਗਸਤ 2024 ਤੱਕ ਕੁੱਲ 250698 ਅਰਜ਼ੀਆਂ ਹੋਈਆਂ ਪ੍ਰਾਪਤ ਹਨ, ਜਿਨ੍ਹਾਂ ਵਿੱਚੋਂ 250240 ਅਰਜ਼ੀਆਂ ਦਾ ਹੋਇਆ ਨਿਪਟਾਰਾ ਅਤੇ 458 ਅਰਜ਼ੀਆਂ ਪ੍ਰਗਤੀ ਅਧੀਨ ਹਨ। ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਇਨਾਂ ਸੇਵਾ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਬਠਿੰਡਾ ਸਮੇਤ ਮੌੜ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ ਭਾਈਕਾ, ਬਾਲਿਆਂਵਾਲੀ, ਨਥਾਣਾ ਤੋਂ ਇਲਾਵਾ ਜ਼ਿਲੇ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸੇਵਾ ਕੇਂਦਰ ਹਫ਼ਤੇ ਦੇ ਦਿਨ 7 ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਸੇਵਾ ਕੇਂਦਰ ਹਫਤੇ ’ਚ 6 ਦਿਨ ਖੁੱਲ੍ਹੇ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਡਰਾਵਿੰਗ ਲਾਇਸੈਂਸ ਅਤੇ ਆਰ.ਸੀ. ਨੂੰ ਮੋਬਾਇਲ ਨੰਬਰ ਨਾਲ ਲਿੰਕ ਕਰਨ ਦੀ ਸਰਵਿਸ ਵੀ ਸੇਵਾ ਕੇਂਦਰਾਂ ਵਿੱਚ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ ਹਰ ਸਿਟੀਜਨ ਲਈ ਇਹ ਦੱਸਣਾ ਵੀ ਜਰੂਰੀ ਹੈ ਕਿ ਕੋਈ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕੋਈ ਵੀ ਸਰਵਿਸ ਲੈਣ ਆਵੇ ਤਾਂ ਉਸ ਕੋਲ ਮੋਬਾਇਲ ਫੋਨ ਹੋਣ ਜ਼ਰੂਰੀ ਹੈ ਕਿਉਂਕਿ ਅਪਲਾਈ ਕਰਦੇ ਸਮੇਂ ਓ.ਟੀ.ਪੀ. ਸਿਟੀਜਨ ਦੇ ਨੰਬਰ ਤੇ ਆਉਂਦਾ ਹੈ।

[wpadcenter_ad id='4448' align='none']